ਸਾਈਕਲ ਯਾਤਰਾ ਕਰਕੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣਗੇ ਲਿਪ ਦੇ ਆਗੂ ਤੇ ਵਰਕਰ: ਬੈਂਸ
Saturday, Jan 30, 2021 - 11:05 AM (IST)
ਜਲੰਧਰ (ਜ. ਬ.)– ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਜਲੰਧਰ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਾਰਟੀ ਦੇ ਸੈਂਕੜੇ ਵਰਕਰ ਅਤੇ ਆਗੂ 30 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਤੋਂ ਸਾਈਕਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਇਹ ਸਾਈਕਲ ਯਾਤਰਾ ਵੱਖ-ਵੱਖ ਜ਼ਿਲਿਆਂ ਵਿਚ ਲੋਕਾਂ ਨੂੰ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦਿਆਂ 2 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਵਿਸ਼ਾਲ ਜਨ ਅੰਦੋਲਨ ਦੇ ਰੂਪ ਵਿਚ ਇਕੱਠੀ ਹੋਵੇਗੀ ਅਤੇ ਉਥੋਂ ਦਿੱਲੀ ਲਈ ਰਵਾਨਾ ਹੋਵੇਗੀ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ
ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਘੁਮੰਡ ਹੀ ਉਸ ਨੂੰ ਲੈ ਡੁਬੇਗਾ। ਕੇਂਦਰ ਸਰਕਾਰ ਨੇ ਘੁਮੰਡੀ ਫੈਸਲੇ ਲੈਂਦਿਆਂ ਕਦੀ ਨੋਟਬੰਦੀ, ਕਦੀ ਜੀ. ਐੱਸ. ਟੀ., ਕਦੀ ਧਾਰਾ 370 ’ਤੇ ਆਪਣੀ ਮਨਮਰਜ਼ੀ ਕੀਤੀ ਹੈ। ਇਸ ਸਭ ਨਾਲ ਦੇਸ਼ ਵਿਚ ਕੇਂਦਰ ਸਰਕਾਰ ਪ੍ਰਤੀ ਗੁੱਸਾ ਵਧ ਚੁੱਕਾ ਹੈ। ਇਸ ਸਮੇਂ ਕੇਂਦਰ ਸਰਕਾਰ ਤਾਨਾਸ਼ਾਹੀ ਰੂਪ ਅਪਣਾ ਚੁੱਕੀ ਹੈ ਅਤੇ ਲੋਕਾਂ ’ਤੇ ਆਪਣੇ ਫੈਸਲੇ ਥੋਪ ਰਹੀ ਹੈ। 3 ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਬਿਨਾਂ ਕਿਸਾਨਾਂ ਨੂੰ ਭਰੋਸੇ ਵਿਚ ਲਏ ਬਣਾ ਤਾਂ ਦਿੱਤੇ ਪਰ ਕਿਸਾਨ ਇਨ੍ਹਾਂ ਨੂੰ ਕਿਸੇ ਵੀ ਹਾਲ ਵਿਚ ਸਵੀਕਾਰ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ
ਉਨ੍ਹਾਂ ਕਿਹਾ ਕਿ 30 ਜਨਵਰੀ ਨੂੰ ‘ਦਿੱਲੀ ਚੱਲੋ ਮੋਰਚਾ ਮੱਲੋ’ ਨਾਂ ਦੀ ਸਾਈਕਲ ਯਾਤਰਾ ਲੁਧਿਆਣਾ ਦੇ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ ਤੋਂ ਸ਼ੁਰੂ ਹੋਵੇਗੀ, ਜਿਹੜੀ ਫਗਵਾੜਾ ਤੋਂ ਹੁੰਦੇ ਹੋਏ ਜਲੰਧਰ ਪਹੁੰਚੇਗੀ ਅਤੇ ਇਥੋਂ ਫਿਰ ਅੰਮ੍ਰਿਤਸਰ ਨੂੰ ਰਵਾਨਾ ਹੋਵੇਗੀ। ਕਿਸਾਨ ਅੰਦੋਲਨ ਨੂੰ ਸਫਲ ਕਰਨ ਲਈ ਉਨ੍ਹਾਂ ਦੀ ਪਾਰਟੀ ਪੂਰਾ ਜ਼ੋਰ ਲਾਏਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ, ਅਮਰੀਕ ਸਿੰਘ, ਜਸਬੀਰ ਸਿੰਘ ਬੱਗਾ, ਜਰਨੈਲ ਸਿੰਘ, ਜਗਜੀਤ ਸਿੰਘ ਖਾਲਸਾ, ਮਨਜੀਤ ਸਿੰਘ, ਦਵਿੰਦਰ ਸਿੰਘ, ਗਗਨਦੀਪ ਸਿੰਘ, ਗੁਰਜੋਧ ਸਿੰਘ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਦਾ ਮੋਦੀ ’ਤੇ ਨਿਸ਼ਾਨਾ, ਕਿਹਾ-ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਪਾਉਣ ਨੱਥ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ