ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)

03/24/2023 7:26:16 PM

ਫਾਜ਼ਿਲਕਾ (ਸੁਖਵਿੰਦਰ ਥਿੰਦ) : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਕੈਨਵਾਲਾ ਵਿਖੇ ਉਸ ਵੇਲੇ ਲੋਕਾਂ ਡਰ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਅਚਾਨਕ ਹੀ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ ਖੇਤਾਂ ’ਚ ਤਬਾਹੀ ਮਚਾ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਦੀਪ ਕੰਬੋਜ ਨੇ ਦੱਸਿਆ ਕਿ ਚੱਕਰਵਾਤੀ ਤੂਫ਼ਾਨ ਪਿੰਡ ਬਕੈਨ ਵਾਲਾ ਦੇ ਇਕ ਪਾਸੀਓਂ ਆਇਆ ਤੇ ਦੇਖਦੇ ਹੀ ਦੇਖਦੇ ਪਿੰਡ ਦੇ ਕਈ ਘਰ ਉਸ ਨੇ ਆਪਣੀ ਲਪੇਟ ’ਚ ਲੈ ਕੇ ਢਹਿ-ਢੇਰੀ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

ਇਸ ਚੱਕਰਵਾਤੀ ਤੂਫਾਨ ਨੇ ਬਾਗਬਾਨੀ ਨੂੰ ਵੀ ਤਬਾਹ ਕਰ ਦਿੱਤਾ। ਇਹ ਤੂਫ਼ਾਨ ਇੰਨਾ ਜ਼ਬਰਦਸਤ ਸੀ ਕਿ ਇਸ ਨੇ ਕਿੰਨੂ ਦੇ ਬੂਟਿਆਂ ਨੂੰ ਜੜ੍ਹੋਂ ਪੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਤੂਫਾਨ ਕਾਰਨ ਇਕ ਦਰਜਨ ਦੇ ਕਰੀਬ ਲੋਕਾਂ ਦੇ ਘਰ ਢਹਿ ਗਏ ਹਨ ਅਤੇ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਦੂਜੇ ਪਾਸੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਐਂਬੂਲੈਂਸ ਜ਼ਰੀਏ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। 

Manoj

This news is Content Editor Manoj