ਸਿਲੰਡਰ ਬਲਾਸਟ ਮਾਮਲੇ ''ਚ ਜ਼ਖ਼ਮੀਆਂ ਦਾ ਇਲਾਜ ਕਰਵਾਏਗੀ ਸਰਕਾਰ : ਸਿੱਧੂ

02/25/2018 6:59:55 PM

ਅੰਮ੍ਰਿਤਸਰ (ਸੁਮਿਤ ਖੰਨਾ) : ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਿਆਂ ਵਿਖੇ ਬੀਤੇ ਦਿਨੀਂ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰ ਸਿਲੰਡਰ ਫੱਟਣ ਕਾਰਨ ਜ਼ਖਮੀ ਹੋਏ ਬਜ਼ੁਰਗ ਅਤੇ ਬੱਚਿਆਂ ਦਾ ਹਾਲ ਜਾਨਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਹਸਪਤਾਲ ਪਹੁੰਚੇ। ਉਨ੍ਹਾਂ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ ਤੇ ਜ਼ਖ਼ਮੀਆਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕਰਨ ਦਾ ਐਲਾਨ ਕੀਤਾ।
ਜ਼ਿਕਰੇਖਾਸ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੇ ਬਾਹਰ ਗੁਬਾਰੇ ਭਰਨ ਵਾਲਾ ਸਿਲੰਡਰ ਫੱਟ ਗਿਆ ਸੀ। ਇਸ ਹਾਦਸੇ ਵਿਚ 8 ਲੋਕ ਜ਼ਖ਼ਮੀ ਹੋਏ ਗਏ ਸਨ ਜਿਨ੍ਹਾਂ 'ਚ 7 ਬੱਚੇ ਸ਼ਾਮਲ ਹਨ।


Related News