ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ, ਦੇਖੋ ਹਾਦਸੇ ਦਾ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
Friday, Dec 16, 2022 - 10:25 AM (IST)
ਲੁਧਿਆਣਾ : ਲੁਧਿਆਣਾ 'ਚ ਬੀਤੀ ਦੇਰ ਰਾਤ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋਇਆ ਅਤੇ ਕਈ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕੋਹਾੜਾ-ਮਾਛੀਵਾੜਾ ਰੋਡ 'ਤੇ ਇਕ ਦੁਕਾਨ 'ਚ ਵੱਡੇ ਸਿਲੰਡਰਾਂ ਤੋਂ ਛੋਟੇ ਸਿਲੰਡਰ ਭਰੇ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਕੜਾਕੇ ਦੀ 'ਠੰਡ' ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ
ਇਸ ਦੌਰਾਨ ਇਕ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਦੇ ਕਾਰਨ ਆਸ-ਪਾਸ ਦੀਆਂ ਕਈ ਦੁਕਾਨਾਂ ਨੂੰ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਬੁਲਾਇਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ