ਲੁਧਿਆਣਾ 'ਚ ਸਿਲੰਡਰ ਫੱਟਣ ਕਾਰਨ ਜ਼ੋਰਦਾਰ ਧਮਾਕਾ, ਘਰ ਦੀ ਛੱਤ ਉੱਡੀ, ਸਾਮਾਨ ਵੀ ਸੜ ਕੇ ਸੁਆਹ

Tuesday, Feb 21, 2023 - 10:01 AM (IST)

ਲੁਧਿਆਣਾ 'ਚ ਸਿਲੰਡਰ ਫੱਟਣ ਕਾਰਨ ਜ਼ੋਰਦਾਰ ਧਮਾਕਾ, ਘਰ ਦੀ ਛੱਤ ਉੱਡੀ, ਸਾਮਾਨ ਵੀ ਸੜ ਕੇ ਸੁਆਹ

ਲੁਧਿਆਣਾ (ਦਵਿੰਦਰ) : ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਇਕ ਘਰ 'ਚ ਗੈਸ ਸਿਲੰਡਰ ਫੱਟਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਤੱਕ ਉੱਡ ਗਈ। ਇਸ ਤੋਂ ਇਲਾਵਾ ਇਕ ਕੰਧ ਵੀ ਢਹਿ ਗਈ।

ਇਹ ਵੀ ਪੜ੍ਹੋ : CM ਮਾਨ ਨੇ ਕੇਂਦਰੀ ਮੰਤਰੀ ਅੱਗੇ ਟੈਕਸਾਂ ਤੇ ਦਿਹਾਤੀ ਵਿਕਾਸ ਫੰਡਾਂ ਦੇ ਬਕਾਇਆਂ ਦਾ ਚੁੱਕਿਆ ਮਸਲਾ

ਧਮਾਕੇ ਦੇ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਧਮਾਕੇ 'ਚ ਇਕ 2 ਕੁੜੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਕ ਕੁੜੀ ਦਾ ਹੱਥ ਸੜ ਗਿਆ, ਜਦੋਂ ਕਿ ਦੂਜੀ ਕੁੜੀ ਵੀ ਜ਼ਖਮੀ ਹੋ ਗਈ। ਘਰ ਦੇ ਮੈਂਬਰਾਂ ਮੁਤਾਬਕ ਬੀਤੀ ਰਾਤ ਜਦੋਂ ਉਹ ਰੋਟੀ ਖਾ ਰਹੇ ਸੀ ਤਾਂ ਅਚਾਨਕ ਗੈਸ ਲੀਕ ਕਰ ਗਈ, ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News