ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ (ਤਸਵੀਰਾਂ)
Friday, Dec 22, 2023 - 11:05 AM (IST)

ਲੁਧਿਆਣਾ (ਖੁਰਾਣਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਪੱਖੋਵਾਲ ਰੋਡ 'ਤੇ ਸਥਿਤ ਕੀਜ ਹੋਟਲ ਦੇ ਪਿੱਛੇ ਦੇਵਨਗਰ ਦੇ ਇਕ ਘਰ 'ਚ ਸਿਲੰਡਰ ਫੱਟ ਗਿਆ। ਇਸ ਭਿਆਨਕ ਹਾਦਸੇ ਦੌਰਾਨ ਘਰ ਦਾ ਮਾਲਕ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਤੱਕ ਪੁੱਜਿਆ ਨਵਜੋਤ ਸਿੱਧੂ ਵਿਵਾਦ, ਮੰਗਵਾਈ ਗਈ ਰਿਪੋਰਟ
ਇਹ ਹਾਦਸਾ ਬੀਤੀ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ। ਹਾਦਸੇ ਵਾਪਰਨ ਮਗਰੋਂ ਇਕਦਮ ਚੀਕ-ਚਿਹਾੜਾ ਪੈ ਗਿਆ। ਗੈਸ ਸਿਲੰਡਰ ਫਟਣ ਨਾਲ ਘਰ ਦੀਆਂ ਕੰਧਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਨਾਲ ਹੀ ਕੁੱਝ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਹੁਣ ਮੋਹਾਲੀ 'ਚ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਦੋਹਾਂ ਪਾਸਿਓਂ ਚੱਲੀਆਂ ਠਾਹ-ਠਾਹ ਗੋਲੀਆਂ
ਇਸ ਗੱਲ ਦਾ ਪਤਾ ਲੱਗਿਆ ਹੈ ਕਿ ਉਕਤ ਹਾਦਸੇ ਪਿੱਛੇ ਪਤੀ-ਪਤਨੀ ਵਿਚਕਾਰ ਚੱਲ ਰਿਹਾ ਕਲੇਸ਼ ਸੀ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8