ਗਰੀਬ ਦੇ ਖੋਖੇ 'ਚ ਫਟਿਆ ਸਿਲੰਡਰ, ਮਚਿਆ ਭਾਂਬੜ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

11/15/2022 8:18:28 PM

ਫਿਰੋਜ਼ਪੁਰ (ਸੰਨੀ ਚੋਪੜਾ) : ਅੱਜ ਫਿਰੋਜ਼ਪੁਰ 'ਚ ਚਾਹ ਵਾਲੇ ਦੇ ਇਕ ਖੋਖੇ 'ਚ ਪਏ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕਣ ਹੀਰਾ ਰਾਣੀ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਸ਼ੇਰ ਸ਼ਾਹ ਵਾਲੀ ਚੌਕ 'ਚ ਚਾਹ ਦਾ ਖੋਖਾ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ।

ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਚਾਹ ਵਾਲੇ ਖੋਖੇ ਨੂੰ ਅੱਗ ਲੱਗ ਗਈ ਹੈ। ਜਦ ਉਨ੍ਹਾਂ ਖੋਖੇ 'ਤੇ ਆ ਕੇ ਦੇਖਿਆ ਤਾਂ ਅੰਦਰ ਪਏ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ, ਜਿਸ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪੀੜਤ ਪਰਿਵਾਰ ਨੇ ਮਦਦ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਤਾਂ ਜੋ ਉਹ ਦੁਬਾਰਾ ਆਪਣੀ ਦੁਕਾਨ ਚਲਾ ਸਕਣ। ਉਧਰ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News