ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਦੇ ਡੀ. ਸੀ. ਦਫ਼ਤਰਾਂ ਦੇ ਕਾਮੇ 4 ਨੂੰ ਗੁਰਦਾਸਪੁਰ ਵਿਖੇ ਕਰਨਗੇਂ ਰੋਸ ਰੈਲੀ : ਸਿੱਧੂ

Thursday, Sep 28, 2017 - 02:49 PM (IST)

ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਦੇ ਡੀ. ਸੀ. ਦਫ਼ਤਰਾਂ ਦੇ ਕਾਮੇ 4 ਨੂੰ ਗੁਰਦਾਸਪੁਰ ਵਿਖੇ ਕਰਨਗੇਂ ਰੋਸ ਰੈਲੀ : ਸਿੱਧੂ


ਸ੍ਰੀ ਮੁਕਤਸਰ ਸਾਹਿਬ (ਪਵਨ) - ਡੀ. ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਵਰਿੰਦਰ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਥੇਬੰਦੀ ਦੇ ਜ਼ਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 12 ਸਤੰਬਰ 2017 ਨੂੰ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਮੀਟਿੰਗ 'ਚ ਲਏ ਗਏ ਫੈਸਲੇ ਅਨੁਸਾਰ ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਦੇ ਕਾਮੇ 4 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਗੁਰਦਾਸਪੁਰ 'ਚ ਭਰਵੀਂ ਰੋਸ ਰੈਲੀ ਤੇ ਰੋਸ ਮਾਰਚ ਕਰਨਗੇ, ਜਿਸ 'ਚ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਡੀ. ਸੀ. ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਕਾਮੇ ਸਮੂਹਿਕ ਛੁੱਟੀ ਲੈ ਕੇ ਸ਼ਾਮਲ ਹੋਣਗੇ।
ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ ਮੌਜੂਦਾ ਸੱਤਾਧਾਰੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨਾ ਤਾਂ ਦੂਰ ਦੀ ਗੱਲ ਸਗੋਂ ਵਾਰ-ਵਾਰ ਨੋਟਿਸ ਦੇ ਕੇ ਸਮਾਂ ਮੰਗਣ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਜਾਣ, ਕਾਲੇ ਬਿੱਲੇ ਲਾ ਕੇ, ਗੇਟ ਰੈਲੀਆਂ ਤੇ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨਾਂ ਸਾੜਨ ਦੇ ਬਾਵਜੂਦ ਅੱਜ ਤੱਕ ਮਾਣਯੋਗ ਮੁੱਖ ਮੰਤਰੀ/ ਮੁੱਖ ਸਕੱਤਰ/ਸਪੈਸ਼ਨ ਵਿੱਤ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਜਾਂ 6ਵੇਂ ਤਨਖਾਹ ਕਮਿਸ਼ਨ ਪੰਜਾਬ ਦੇ ਦਫ਼ਤਰ ਤੋਂ ਯੂਨੀਅਨ ਨੂੰ ਕੋਈ ਗੱਲਬਾਤ ਦਾ ਸੱਦਾ ਨਹੀਂ ਆਇਆ ਹੈ ਅਤੇ ਨਾ ਹੀ ਕੋਈ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ। 
ਜੇਕਰ ਸਰਕਾਰ 4 ਅਕਤੂਬਰ ਤੱਕ ਸੂਬਾ ਬਾਡੀ ਨੂੰ ਮੀਟਿੰਗ ਦਾ ਸੱਦਾ ਨਹੀਂ ਦਿੰਦੀ ਤਾਂ ਉਸੇ ਰੈਲੀ ਵਾਲੇ ਦਿਨ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਕਾਰਨ ਪ੍ਰਭਾਵਿਤ ਹੋਣ ਵਾਲੀਆਂ ਲੋਕ/ਚੋਣ ਸੇਵਾਵਾਂ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਨਛੱਤਰ ਸਿੰਘ ਮਧੀਰ ਸੁਪਰਡੈਂਟ, ਨੀਲਮ ਸੁਪਰਡੈਂਟ, ਸੁਰਿੰਦਰ ਕੁਮਾਰ ਪੀ. ਏ. ਆਦਿ ਹਾਜ਼ਰ ਸਨ।


Related News