ਡੀ. ਸੀ. ਨੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ''ਤੇ ਲਾਈ ਪਾਬੰਦੀ

12/07/2017 6:52:41 AM

ਕਪੂਰਥਲਾ, (ਗੁਰਵਿੰਦਰ ਕੌਰ, ਮਲਹੋਤਰਾ)- ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਉੱਚੀ ਆਵਾਜ਼ 'ਚ ਚਲਾਏ ਜਾਣ ਵਾਲੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ 'ਤੇ ਪ੍ਰੈਸ਼ਰ ਹਾਰਨ ਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ 'ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਡੀ. ਸੀ. ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਬੰਦੀ ਦੇ ਉਪਰੋਕਤ ਹੁਕਮ 4 ਫਰਵਰੀ, 2018 ਤੱਕ ਲਾਗੂ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਜ਼ਿਲਾ ਕਪੂਰਥਲਾ 'ਚ ਸਰਕਾਰੀ ਤੇ ਗੈਰ-ਸਰਕਾਰੀ ਇਮਾਰਤਾਂ/ਥਾਵਾਂ, ਸਿਨੇਮਿਆਂ, ਮੈਰਿਜ ਪੈਲੇਸਾਂ 'ਚ ਅਕਸਰ ਆਮ ਤੌਰ 'ਤੇ ਆਵਾਜ਼ ਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਚਲਾਏ ਜਾਂਦੇ ਹਨ ਤੇ ਗੱਡੀਆਂ 'ਚ ਪ੍ਰੈਸ਼ਰ ਹਾਰਨ ਲਾਏ ਜਾਂਦੇ ਹਨ, ਜਿਸ ਨਾਲ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ। ਇਸ ਨਾਲ ਆਮ ਜਨਤਾ ਤੋਂ ਇਲਾਵਾ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। 


Related News