ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸਰਬ ਨੌਜਵਾਨ ਸਭਾ ਨੂੰ ਕੀਤਾ ਸਨਮਾਨਿਤ

03/02/2018 10:40:31 AM


ਫਗਵਾੜਾ (ਜਲੋਟਾ) - ਸਮਾਜ ਸੇਵਾ ਦੇ ਖੇਤਰ 'ਚ ਵਿੱਲਖ਼ਣ ਭੂਮਿਕਾ ਨਿਭਾ ਰਹੀ ਦੋਆਬੇ ਦਾ ਮਾਣ ਸੰਸਥਾ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਨੂੰ ਪੰਜਾਬ ਪੁਲਸ ਵਲੋਂ ਕਰਵਾਏ ਸਮਾਗਮ ਦੌਰਾਨ ਡੀ. ਜੀ. ਪੀ. ਪੰਜਾਬ ਸ਼੍ਰੀ ਸੁਰੇਸ਼ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਹ ਸਨਮਾਨ ਪ੍ਰਧਾਨ ਸੁਖਵਿੰਦਰ ਸਿੰਘ ਨੇ ਪ੍ਰਾਪਤ ਕੀਤਾ।
ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਭਾ ਵਲੋਂ ਪੰਜਾਬ ਪੁਲਸ ਦੇ ਸਹਿਯੋਗ ਨਾਲ ਨਿਰੰਤਰ ਸਮਾਜ ਸੇਵਾ ਦੇ ਕਾਰਜਾਂ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਰੈਲੀਆਂ ਦਾ ਆਯੋਜਨ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਪੁਲਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸਭਾ ਨੂੰ ਸਨਮਾਨ ਦੇ ਕੇ ਨਿਵਾਜ਼ਿਆ ਹੈ। ਸੁਖਵਿੰਦਰ ਸਿੰਘ ਨੇ ਇਸ ਸਨਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਭਾ ਦੀ ਜ਼ਿੰਮੇਵਾਰੀ ਹੋਰ ਵੱਧ ਗਈ। ਮਲਕੀਅਤ ਸਿੰਘ ਰਘਬੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ  ਨੇ ਕਿਹਾ ਕਿ ਸਰਬ ਨੌਜਵਾਨ ਸਭਾ ਨੂੰ ਡੀ. ਜੀ. ਪੀ. ਸੁਰੇਸ਼ ਅਰੋੜਾ ਵਲੋਂ ਸਨਮਾਨ ਕਰਨਾ ਜਿਥੇ ਸਭਾ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਫਗਵਾੜਾ ਵਾਸੀਆਂ ਲਈ ਬਹੁਤ ਖ਼ੁਸ਼ੀ ਵਾਲੀ ਗੱਲ ਹੈ ਕਿ ਫਗਵਾੜਾ ਦੀ ਸਮਾਜ ਸੇਵੀ ਸੰਸਥਾ ਸਮਾਜ ਸੇਵਾ ਦੇ ਖੇਤਰ 'ਚ ਮੋਹਰੀ ਰੋਲ ਅਦਾ ਕਰ ਰਹੀ ਹੈ । ਉਨ੍ਹਾਂ ਨੇ ਸਭਾ ਦੀ ਸਮੁੱਚੀ  ਟੀਮ ਤੇ ਸਹਿਯੋਗੀਆਂ ਨੂੰ ਇਹ ਸਨਮਾਨ ਲਈ ਵਧਾਈ ਦਿੱਤੀ ।