ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Saturday, Feb 03, 2018 - 07:29 AM (IST)

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਕਪੂਰਥਲਾ, (ਭੂਸ਼ਣ, ਮਲਹੋਤਰਾ)- ਦਿ ਪੰਜਾਬ ਰਾਜ ਜ਼ਿਲਾ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲਾ ਯੂਨਿਟ ਕਪੂਰਥਲਾ ਤੋਂ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਦੀ ਅਗਵਾਈ 'ਚ ਚੱਲ ਰਹੀ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਡੀ. ਸੀ. ਦਫ਼ਤਰ ਦੇ ਬਾਹਰ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦੇ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਗੱਲ ਕੀਤੀ। 
ਸੰਬੋਧਨ 'ਚ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ 'ਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਛੇਤੀ ਹੀ ਸੂਬੇ ਭਰ 'ਚ ਪੂਰੇ ਕੰਮ ਧੰਦੇ ਨੂੰ ਬੰਦ ਕਰ ਦਿੱਤਾ ਜਾਵੇਗਾ।   ਇਸ ਮੌਕੇ ਸੀਨੀ. ਉਪ ਪ੍ਰਧਾਨ ਗੁਲਸ਼ਨ ਕੁਮਾਰ, ਪ੍ਰੈੱਸ ਸਕੱਤਰ ਦਵਿੰਦਰਪਾਲ ਸਿੰਘ ਆਹੁਜਾ, ਰਜਵਾਨ ਖਾਨ, ਨੀਸ਼ਾ ਤਲਵਾੜ, ਬਿੰਦਰ ਪਾਲ ਸਿੰਘ, ਅੰਜੂ ਬਾਲਾ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।


Related News