ਡੀ. ਸੀ. ਵੱਲੋਂ ''ਭਾਰਤ ਬੰਦ'' ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

Monday, Apr 02, 2018 - 01:21 AM (IST)

ਹੁਸ਼ਿਆਰਪੁਰ,  (ਘੁੰਮਣ)- ਐੱਸ. ਸੀ./ਐੱਸ. ਟੀ. ਐਕਟ ਖਤਮ ਕਰਨ ਵਿਰੁੱੱਧ ਦਲਿਤ ਜਥੇਬੰਦੀਆਂ ਵੱਲੋਂ ਦਿੱਤੇ 2 ਅਪ੍ਰੈਲ ਨੂੰ 'ਭਾਰਤ ਬੰਦ' ਦੇ ਸੱਦੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉੱਜਵਲ ਨੇ ਉਨ੍ਹਾਂ ਨੂੰ ਸੰਜਮ ਵਰਤਣ ਅਤੇ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਡੀ. ਸੀ. ਨੇ ਕਿਹਾ ਕਿ 2 ਅਪ੍ਰੈਲ ਨੂੰ ਸੂਬੇ ਅੰਦਰ ਸਾਰੇ ਸਰਕਾਰੀ/ਗੈਰ- ਸਰਕਾਰੀ/ ਏਡਿਡ/ਮਾਨਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸਕੂਲ ਸੀ. ਬੀ. ਐੱਸ. ਈ. ਜਾਂ ਆਈ. ਸੀ.ਐੱਸ. ਈ. ਵੱਲੋਂ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਨ੍ਹਾਂ ਸਕੂਲਾਂ 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। 
ਹਰਿਆਣਾ, (ਰੱਤੀ, ਆਨੰਦ)-ਥਾਣਾ ਹਰਿਆਣਾ 'ਚ ਅੱਜ ਸ਼ਾਮ ਡੀ.ਐੱਸ.ਪੀ. ਗੁਰਜੀਤ ਪਾਲ ਸਿੰਘ ਦੀ ਅਗਵਾਈ 'ਚ ਥਾਣਾ ਮੁੱਖੀ ਦਿਲਬਾਗ ਸਿੰਘ ਵੱਲੋਂ ਭਾਰੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਸਮੇਤ 2 ਅਪ੍ਰੈਲ ਨੂੰ ਭਾਰਤ ਬੰਦ ਦੇ ਸਬੰਧ 'ਚ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ। ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਨਾ ਫੈਲਣ ਦਾ ਭਰੋਸਾ ਦਿੱਤਾ ਤੇ ਜਨਤਾ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। 
ਜਾਜਾ/ਟਾਂਡਾ, (ਸ਼ਰਮਾ, ਪੰਡਿਤ)-2 ਅਪ੍ਰੈਲ ਨੂੰ 'ਭਾਰਤ ਬੰਦ' ਦੇ ਮੱਦੇਨਜ਼ਰ ਐੱਸ.ਐੱਚ.ਓ. ਟਾਂਡਾ ਪ੍ਰਦੀਪ ਸਿੰਘ ਦੀ ਅਗਵਾਈ ਵਿਚ ਟਾਂਡਾ ਉੜਮੁੜ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ। 
ਐੱਸ.ਐੱਚ.ਓ. ਪ੍ਰਦੀਪ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੰਦ ਦੌਰਾਨ ਕਿਸੇ ਵੀ ਅਫਵਾਹ 'ਤੇ ਯਕੀਨ ਨਾ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੁਲਸ ਨੂੰ ਪੂਰਾ ਸਹਿਯੋਗ ਦੇਣ। 
ਉਨ੍ਹਾਂ ਕਿਹਾ ਕਿ ਪੁਲਸ ਲੋਕਾਂ ਦੇ ਜਾਨ-ਮਾਲ ਦੀ ਪੂਰੀ ਰਾਖੀ ਕਰੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ 
ਪੇਸ਼ ਆਵੇਗੀ।


Related News