ਡੀ. ਸੀ. ਦਫਤਰ ਯੂਨੀਅਨ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

01/16/2018 6:56:24 AM

ਅੰਮ੍ਰਿਤਸਰ,   (ਨੀਰਜ)-  ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਚੱਲੀਆਂ ਆ ਰਹੀਆਂ ਮੰਗਾਂ ਸਬੰਧੀ ਅੱਜ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਵੱਲੋਂ ਜ਼ਿਲਾ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਗੇਟ ਰੈਲੀ ਕੀਤੀ ਗਈ ਜਿਸ ਵਿਚ ਸਮੂਹ ਕਰਮਚਾਰੀ ਸ਼ਾਮਿਲ ਹੋਏ।
ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਸਾਕਾਰਾਤਮਕ ਕੋਸ਼ਿਸ਼ ਨਹੀਂ ਕਰ ਰਹੀ ਜਿਸ ਕਾਰਨ ਕਰਮਚਾਰੀ ਸੰਘਰਸ਼ ਕਰਨ ਨੂੰ ਮਜਬੂਰ ਹਨ। ਜੇਕਰ ਅਜੇ ਵੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ 22 ਅਤੇ 23 ਜਨਵਰੀ ਨੂੰ ਕਲਮ-ਛੋੜ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਕਰਮਚਾਰੀ ਨੇਤਾ ਸਾਹਿਬ ਕੁਮਾਰ, ਵੀਨਾ ਸ਼ਰਮਾ, ਪ੍ਰਿਤਪਾਲ ਸਿੰਘ ਬਿੱਟਾ,  ਗੋਰਾ ਸਿੰਘ ਆਦਿ ਮੌਜੂਦ ਸਨ ।