D-Mart ਤੋਂ ਸ਼ਾਪਿੰਗ ਕਰਨ ਜਾ ਰਹੀ ਕੁੜੀ ਨਾਲ ਵਾਪਰੀ ਅਣਹੋਣੀ

Monday, Aug 31, 2026 - 03:39 PM (IST)

D-Mart ਤੋਂ ਸ਼ਾਪਿੰਗ ਕਰਨ ਜਾ ਰਹੀ ਕੁੜੀ ਨਾਲ ਵਾਪਰੀ ਅਣਹੋਣੀ

ਲੁਧਿਆਣਾ (ਰਾਜ): ਜਸਪਾਲ ਬਾਂਗਰ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਤੇ ਬੇਕਾਬੂ ਕਾਰ ਦੀ ਲਪੇਟ ਵਿਚ ਆਉਣ ਨਾਲ 19 ਸਾਲਾ ਕੁੜੀ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਸ਼ਾਪਿੰਗ ਲਈ ਜਾ ਰਹੀ ਸੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਦਰੜ ਦਿੱਤਾ। ਹਾਦਸੇ ਮਗਰੋਂ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕਾ ਦੇ ਪਿਤਾ ਮਿਥਲੇਸ਼ ਨੇ ਦੱਸਿਆ ਕਿ ਉਸ ਦੀ 19 ਸਾਲਾ ਧੀ ਖੁਸ਼ੀ ਕੁਮਾਰੀ ਬੀਤੀ 28 ਅਗਸਤ ਨੂੰ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਡੀ-ਮਾਰਟ ਤੋਂ ਸ਼ਾਪਿੰਗ ਕਰਨ ਜਾ ਰਹੀ ਸੀ। ਇਸ ਦੌਰਾਨ ਸੰਗੋਵਾਲ ਪੁਲ਼ ਨੇੜੇ ਇਕ ਵਰਨਾ ਕਾਰ ਚਾਲਕ ਨੇ ਉਨ੍ਹਾਂ ਦੀ ਧੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। 

ਹਾਦਸੇ ਮਗਰੋਂ ਰਾਹਗੀਰਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾਇਆ। ਪੀੜਤ ਪਿਤਾ ਦੇ ਬਿਆਨਾਂ ਅਤੇ ਮੌਕੇ 'ਤੇ ਲੋਕਾਂ ਵੱਲੋਂ ਨੋਟ ਕੀਤੇ ਗਏ ਗੱਡੀ ਦੇ ਨੰਬਰ ਦੇ ਅਧਾਰ 'ਤੇ ਸਬੰਧਤ ਥਾਣਾ ਪੁਲਸ ਨੂੰ ਵਰਨ ਕਾਰ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਗੱਡੀ ਦੇ ਰਜਿਸਟ੍ਰੇਸ਼ਨ ਰੰਬਰ ਦੇ ਜ਼ਰੀਏ ਵਾਹਨ ਮਾਲਕ ਤੇ ਹਾਦਸੇ ਦੇ ਸਮੇਂ ਕਾਰ ਚਲਾ ਰਹੇ ਮੁਲਜ਼ਮ ਦੀ ਪਛਾਣ ਕਰ ਕੇ ਉਸ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 
 


author

Anmol Tagra

Content Editor

Related News