ਦਾਖਾ ਜ਼ਿਮਨੀ ਚੋਣ : ਵੋਟਾਂ ਦੀ ਗਿਣਤੀ ਸ਼ੁਰੂ, ਉਮੀਦਵਾਰਾਂ ਦੀਆਂ ਵਧੀਆਂ ਧੜਕਣਾਂ (ਵੀਡੀਓ)

10/24/2019 9:34:02 AM

ਦਾਖਾ : ਦਾਖਾ 'ਚ 21 ਅਕਤੂਬਰ ਨੂੰ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਦਾਖਾ ਤੋਂ ਚੋਣ ਮੈਦਾਨ 'ਚ ਉਤਰਨ ਵਾਲੇ ਉਮੀਦਵਾਰਾਂ ਦੀਆਂ ਧੜਕਣਾਂ ਵਧ ਗਈਆਂ ਹਨ ਕਿਉਂਕਿ ਅੱਜ ਉਨ੍ਹਾਂ ਦੀ ਜਿੱਤ ਅਤੇ ਹਾਰ ਦਾ ਫੈਸਲਾ ਹੋਵੇਗਾ। ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਦਾਖਾ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਜੀ. ਐੱਚ. ਜੀ. ਖਾਲਸਾ ਸੁਧਾਰ ਕਾਲਜ 'ਚ ਹੋ ਰਹੀ ਹੈ, ਜਿੱਥੇ ਪੁਲਸ ਅਤੇ ਪੈਰਾਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਮੀਦਵਾਰ ਵੀ ਕਾਊਂਟਿੰਗ ਸੈਂਟਰ ਪੁੱਜੇ ਹੋਏ ਹਨ।
ਦੱਸ ਦੇਈਏ ਕਿ ਦਾਖਾ ਹਲਕਾ ਤੋਂ 11 ਉਮੀਦਵਾਰ ਚੋਣ ਮੈਦਾਨ 'ਚ ਉਤਰੇ ਸਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਇੱਥੇ ਮੁੱੱਖ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਵਿਚਕਾਰ ਹੈ।


Babita

Content Editor

Related News