ਦਲ ਖ਼ਾਲਸਾ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਹਿਮਾਇਤ
Wednesday, Sep 23, 2020 - 05:20 PM (IST)
ਅੰਮ੍ਰਿਤਸਰ : 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਉਤੇ ਹੁਣ ਦਲ ਖ਼ਾਲਸਾ ਵੀ ਇਸ ਦੇ ਸਮਰਥਨ ਵਿਚ ਆ ਗਿਆ ਹੈ। ਦਲ ਖਾਲਸਾ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਇਸ ਪੋਸਟਰ ਵੀ ਲਗਾਏ ਜਾਣਗੇ ਅਤੇ ਇਸ ਪੋਸਟਰ ਨੂੰ ਉਨ੍ਹਾਂ ਵਲੋਂ ਜਾਰੀ ਵੀ ਕੀਤਾ ਗਿਆ ਹੈ। ਬੰਦ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗਾਇਬ ਹੋਣ ਦੇ ਮਾਮਲੇ ਵਿਚ ਵੀ ਉਨ੍ਹਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ ਹੈ ਜੋ ਕਿ ਐੱਸ. ਜੀ. ਪੀ. ਸੀ.ਦੇ ਬਜਟ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੇ ਚੱਲਦੇ ਪੰਜਾਬ 'ਚ ਦਾਖ਼ਲ ਹੋਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੀ ਆਰਥਿਕਤਾ ਲਈ ਇਹ ਬਿੱਲ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਭਾਜਪਾ ਨੇ ਆਪਣੇ ਡੈੱਥ ਵਾਰੰਟ 'ਤੇ ਹਸਤਾਖਰ ਕਰ ਦਿੱਤੇ ਹਨ। ਦਲ ਖਾਲਸਾ ਦੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਇਸ ਬਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਸਕਦਾ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪਾਵਨ ਸਰੂਪ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਨੂੰ ਪੰਥਕ ਕਹਾਉਣ ਦੇ ਕੋਈ ਹੱਕ ਨਹੀਂ ਹੈ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰੇ ਨਵਜੋਤ ਸਿੱਧੂ, ਕੇਂਦਰ ਨੂੰ ਮਾਰਿਆ 'ਲਲਕਾਰਾ'