ਦਲ ਖਾਲਸਾ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਨੂੰ ਪੰਥ ''ਚੋਂ ਛੇਕਣ ਦੀ ਕੀਤੀ ਮੰਗ
Thursday, Aug 06, 2020 - 06:13 PM (IST)
ਬਠਿੰਡਾ (ਵਿਜੈ): ਦਲ ਖਾਲ਼ਸਾ ਨੇ ਸ੍ਰੀ ਰਾਮ ਮੰਦਰ ਦੇ ਭੂਮੀ ਪੂਜਨ ਸਮਾਗਮ 'ਚ ਸ਼ਾਮਲ ਹੋਣ ਵਾਲੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪੰਥ 'ਚੋਂ ਛੇਕਣ ਦੀ ਮੰਗ ਕੀਤੀ ਹੈ। ਦਲ ਖਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਮਾਮਲੇ 'ਚ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਬਰਨਾਲਾ 'ਚ ਮਿਲਿਆ ਨਵ-ਜੰਮੇ ਬੱਚੇ ਦਾ ਸਿਰ, ਦੇਖ ਕੰਬ ਜਾਵੇਗੀ ਰੂਹ
ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹੀਰਾਜ, ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਭਾਈ ਸੁਰਿੰਦਰ ਸਿੰਘ ਨਥਾਨਾ, ਮਹਾ ਸਕੱਤਰ ਭਾਈ ਬਲਕਰਨ ਸਿੰਘ ਅਤੇ ਹੋਰ ਨੇਤਾਵਾਂ ਨੇ ਕਿਹਾ ਕਿ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਸਾਬਕਾ ਜਥੇਦਾਰ ਨੇ ਸਮਾਗਮ 'ਚ ਸ਼ਿਰਕਤ ਕੀਤੀ ਅਤੇ ਪੰਥ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਬਕਾ ਜਥੇਦਾਰ ਦੀ ਇਸ ਕਾਰਵਾਈ ਨਾਲ ਸਮੁੱਚੇ ਪੰਥ ਨੂੰ ਗੁਲਾਮੀ ਦਾ ਅਹਿਸਾਸ ਹੋਇਆ ਹੈ।
ਇਹ ਵੀ ਪੜ੍ਹੋ: ਦਾਜ ਦੇ ਲੋਭੀਆਂ ਦੀ ਕਰਤੂਤ, ਮੰਗ ਪੂਰੀ ਨਾ ਹੋਣ 'ਤੇ ਨੂੰਹ ਤੇ ਬੱਚਿਆਂ ਨੂੰ ਦਿੱਤੀ ਇਹ ਸਜ਼ਾ
ਉਨ੍ਹਾਂ ਨੇ ਕਿਹਾ ਕਿ ਸਾਬਕਾ ਜਥੇਦਾਰ ਕੌਮ ਨੂੰ ਦੱਸ ਕਿ ਉਹ ਕਿਸ ਹੈਸੀਅਤ ਨਾਲ ਸਮਾਗਮ 'ਚ ਹਿੱਸਾ ਲੈਣ ਗਏ ਸਨ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਉਕਤ ਸਮਾਗਮਾਂ 'ਚ ਜਾ ਕੇ ਇਹ ਦੱਸਿਆ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਧਾਰਨਾ 'ਚ ਹੀ ਵਿਸ਼ਵਾਸ ਰੱਖਦੇ ਹਨ ਪਰ ਸਾਬਕਾ ਜਥੇਦਾਰ ਦੇ ਜਾਨ ਨਾਲ ਪੂਰੀ ਸਿੱਖ ਕੌਮ ਦਾ ਅਪਮਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਹੋਰ ਧਰਮ ਦੇ ਸਮਾਗਮ 'ਚ ਸ਼ਿਰਕਤ ਕਰਨ ਦੇ ਵਿਰੋਧ 'ਚ ਨਹੀਂ ਹਨ ਪਰ ਮਸਜਿਦ ਨੂੰ ਤੋੜ ਕੇ ਮੰਦਰ ਦਾ ਨਿਰਮਾਣ ਕਰਨ ਤੋਂ ਉਹ ਇਤੇਫਾਕ ਨਹੀਂ ਰੱਖਦੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸਾਬਕਾ ਜਥੇਦਾਰ ਨੂੰ ਪੰਥ ਤੋਂ ਬਾਹਰ ਕੀਤਾ ਜਾਵੇ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ