ਦਲਬੀਰ ਢਿੱਲਵਾਂ ਕਤਲ ਕਾਂਡ : ਮੁਲਜ਼ਮ ਦੋ ਦਿਨਾਂ ਰਿਮਾਂਡ ''ਤੇ
Friday, Nov 29, 2019 - 06:29 PM (IST)

ਬਟਾਲਾ (ਗੁਰਪ੍ਰੀਤ ਚਾਵਲਾ) : ਪਿੰਡ ਢਿੱਲਵਾਂ 'ਚ ਅਕਾਲੀ ਦਲ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਮਾਮਲੇ 'ਚ ਮੁੰਬਈ ਤੋਂ ਗ੍ਰਿਫ਼ਤਾਰ ਕੀਤੇ ਇਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਪੁਲਸ ਵਲੋਂ ਅੱਜ ਬਟਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਵਿਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੁਲਸ ਜ਼ਿਲਾ ਬਟਾਲਾ ਦੇ ਐੱਸ. ਪੀ. ਜਸਬੀਰ ਸਿੰਘ ਰਾਏ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ਇਕ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਮਹਾਰਾਸ਼ਟਰ ਦੇ ਨੰਦੇੜ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ, ਪੁਲਸ ਨੇ ਦਾਅਵਾ ਕੀਤਾ ਇਹ ਨੌਜਵਾਨ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਵਿਚ ਸ਼ਾਮਲ ਸੀ। ਪੁਲਸ ਮੁਖੀ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ 'ਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਬਾਕੀ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।