ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਦਲਵੀਰ ਗੋਲਡੀ ਨੇ ਛੱਡੀ ਪਾਰਟੀ

Tuesday, Apr 30, 2024 - 07:12 PM (IST)

ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਦਲਵੀਰ ਗੋਲਡੀ ਨੇ ਛੱਡੀ ਪਾਰਟੀ

ਸੰਗਰੂਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਸੰਗਰੂਰ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਣ ਨਾਰਾਜ਼ ਚੱਲ ਰਹੇ ਸੀਨੀਅਰ ਆਗੂ ਦਲਵੀਰ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫੇ ਦੀ ਕਾਪੀ ਗੋਲਡੀ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, ਅੱਜ ਜਾਣਾ ਸੀ ਅਮਰੀਕਾ

PunjabKesari

ਸੋਸ਼ਲ ਮੀਡੀਆ 'ਤੇ ਗੋਲਡੀ ਨੇ ਆਖਿਆ ਹੈ ਕਿ ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿੱਜੀ ਤੌਰ 'ਤੇ ਮੇਰੇ ਸਾਥੀ ਜਾਣਦੇ ਹਨ ਉਨ੍ਹਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।  

ਇਹ ਵੀ ਪੜ੍ਹੋ : ਪੰਜਾਬ ਦੇ IPS ਜੋੜੇ 'ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਰ ਸਾਲਾ ਧੀ ਦੇ ਗਲ਼ੇ 'ਚ ਖਾਣਾ ਫਸਣ ਕਾਰਣ ਮੌਤ

 


author

Gurminder Singh

Content Editor

Related News