ਜੇਲ੍ਹ 'ਚ ਬੰਦ ਗਾਇਕ ਦਲੇਰ ਮਹਿੰਦੀ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

Saturday, Aug 13, 2022 - 11:29 PM (IST)

ਜੇਲ੍ਹ 'ਚ ਬੰਦ ਗਾਇਕ ਦਲੇਰ ਮਹਿੰਦੀ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਦਲੇਰ ਮਹਿੰਦੀ ਦੇ ਲੀਵਰ 'ਚ ਸਮੱਸਿਆ ਦੱਸੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ 2 ਸਾਲ ਦੀ ਸਜ਼ਾ ਕੱਟ ਰਹੇ ਹਨ। ਵਰਣਨਯੋਗ ਹੈ ਕਿ 19 ਸਾਲ ਪੁਰਾਣੇ ਕੇਸ ਵਿੱਚ ਦਲੇਰ ਮਹਿੰਦੀ ਨੂੰ ਮਾਣਯੋਗ ਵਧੀਕ ਸੈਸ਼ਨ ਜੱਜ ਐੱਚ.ਐੱਚ. ਗਰੇਵਾਲ ਅਦਾਲਤ ਦੀ ਹੇਠਲੀ ਅਦਾਲਤ ਵੱਲੋਂ ਉਸ ਦੀ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਭੇਜ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੇ ਸਜ਼ਾ ਵਿਰੁੱਧ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਪੀਲ ਤੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ, ਜਿਸ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੈ।

ਖ਼ਬਰ ਇਹ ਵੀ : ਵਿਧਾਇਕਾਂ ਨੂੰ ਮਿਲੇਗੀ ਇਕ ਹੀ ਪੈਨਸ਼ਨ ਤਾਂ ਉਥੇ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News