ਪੰਜਾਬ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੇ 'ਦਲਿਤ ਵਿਦਿਆਰਥੀਆਂ' ਦਾ ਭਵਿੱਖ ਖ਼ਤਰੇ 'ਚ
Saturday, Jan 23, 2021 - 10:53 AM (IST)
ਪਟਿਆਲਾ (ਜੋਸਨ) : ਪੰਜਾਬ ਅੰਦਰ ਮੈਡੀਕਲ ਸਿੱਖਿਆ ਹਾਸਲ ਕਰ ਰਹੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਭਵਿਖ 'ਤੇ ਖ਼ਤਰਾ ਮੰਡਰਾ ਰਿਹਾ ਹੈ। ਮੈਡੀਕਲ ਸਿੱਖਿਆ ਨਾਲ ਜੁੜੇ ਇਨ੍ਹਾਂ ਵਿਦਿਆਰਥੀਆਂ ਦਾ ਡਾਟਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਰਜਿਸਟਰਡ ਨਹੀਂ ਹੋ ਪਾ ਰਿਹਾ, ਜਿਸ ਕਾਰਣ ਉਨਾਂ ਦੇ ਭਵਿੱਖ 'ਤੇ ਇਹ ਖ਼ਤਰਾ ਮੰਡਰਾ ਰਿਹਾ ਹੈ।
ਇਸ ਮਸਲੇ ਸਬੰਧੀ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੇ ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਅਤੇ ਪੰਜਾਬ ਸਰਕਾਰ ਦੇ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮਹਿਕਮੇ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਉਨ੍ਹਾਂ ਵੱਲੋਂ ਇਸ ਮੁਸੀਬਤ ਦਾ ਹੱਲ ਕੱਢਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, 'ਸੁਨਹਿਰੀ ਮੌਕੇ' ਦੀ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ
ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਮੈਡੀਕਲ ਸਿੱਖਿਆ ਦੌਰਾਨ ਐਮ. ਬੀ. ਬੀ. ਐਸ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਦਸੰਬਰ-2020 'ਚ ਸਲਾਨਾ ਇਮਤਿਹਾਨ ਲਏ ਜਾਣੇ ਸਨ ਪਰ ਕੋਵਿਡ-19 ਕਾਰਣ ਬੱਚਿਆਂ ਦੇ ਇਮਤਿਹਾਨ ਨਹੀਂ ਹੋ ਪਾਏ। ਹੁਣ ਇਹ ਇਮਤਿਹਾਨ 5 ਫਰਵਰੀ ਤੋਂ 16 ਮਾਰਚ-2021 ਤੱਕ ਹੋਣੇ ਤੈਅ ਹੋਏ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਰਜਿਸਟਰਡ ਹੋਣ ਲਈ ਪਿਛਲੀ ਪਾਸ ਕੀਤੀ ਪ੍ਰੀਖਿਆ ਦਾ ਰਿਜ਼ਲਟ ਕਾਰਡ ਲਗਾਇਆ ਜਾਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ 'ਕੈਪਟਨ' ਵੱਲੋਂ ਵੱਡੀ ਮਦਦ ਦਾ ਐਲਾਨ
ਅਜਿਹੇ 'ਚ ਵਿਦਿਆਰਥੀ ਦੁਚਿੱਤੀ 'ਚ ਹਨ ਕਿ ਉਹ ਕਿਹੜਾ ਰਿਜ਼ਲਟ ਕਾਰਡ ਲਗਾਉਣ ਕਿਉਂਕਿ ਉਨ੍ਹਾਂ ਦੇ ਤਾਂ ਇਮਤਿਹਾਨ ਹੋਏ ਹੀ ਨਹੀਂ। ਦਲਿਤ ਆਗੂ ਨੇ ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮਹਿਕਮੇ ਅਤੇ ਪੰਜਾਬ ਸਰਕਾਰ ਦੇ ਇਸੇ ਮਹਿਕਮੇ ਤੋਂ ਮੰਗ ਕੀਤੀ ਹੈ ਕਿ ਮੈਡੀਕਲ ਸਿੱਖਿਆ ਨਾਲ ਜੁੜੇ ਵਿਦਿਆਰਥੀ ਲੱਖਾਂ ਰੁਪਏ ਫ਼ੀਸ ਭਰਨ ਤੋਂ ਅਸਮਰੱਥ ਹਨ। ਅਜਿਹੇ 'ਚ ਇਨ੍ਹਾਂ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਕਵਰ ਕਰਨ ਲਈ ਕੋਈ ਫ਼ੈਸਲਾ ਕੀਤਾ ਜਾਵੇ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੇ ਗਰੀਬ ਵਿਦਿਆਰਥੀਆਂ ਦੀ ਸਾਰ ਲੈਣੀ ਚਾਹੀਦੀ ਹੈ।
ਨੋਟ : ਮੈਡੀਕਲ ਦੀ ਪੜ੍ਹਾਈ ਕਰ ਰਹੇ ਦਲਿਤ ਵਿਦਿਆਰੀਆਂ ਦੇ ਭਵਿੱਖ 'ਤੇ ਮੰਡਰਾ ਰਹੇ ਖ਼ਤਰੇ ਬਾਰੇ ਦਿਓ ਰਾਏ