ਦਲਜੀਤ ਚੀਮਾ ਨੇ ਨਿਰਪੱਖ ਚੋਣਾਂ ਲਈ ਚੋਣ ਕਮਿਸ਼ਨ ਨੂੰ ਦਿੱਤੀ ਸਲਾਹ

Tuesday, Sep 24, 2019 - 04:26 PM (IST)

ਦਲਜੀਤ ਚੀਮਾ ਨੇ ਨਿਰਪੱਖ ਚੋਣਾਂ ਲਈ ਚੋਣ ਕਮਿਸ਼ਨ ਨੂੰ ਦਿੱਤੀ ਸਲਾਹ

ਲੁਧਿਆਣਾ (ਨਰਿੰਦਰ) : ਜ਼ਿਮਨੀ ਚੋਣ ਦਾ ਐਲਾਨ ਹੁੰਦੇ ਹੀ ਕਾਂਗਰਸ ਅਤੇ ਅਕਾਲੀ ਦਲ ਨੇ ਮੁੱਲਾਂਪੁਰ ਦਾਖਾ ਤੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਾਖਾ ਤੋਂ ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਮੰਗਲਵਾਰ ਨੂੰ ਲੁਧਿਆਣਾ ਪੁੱਜੇ ਅਤੇ ਉਨ੍ਹਾਂ ਨੇ ਮਨਪ੍ਰੀਤ ਨਾਲ ਬੈਠਕ ਕੀਤੀ। ਦਲਜੀਤ ਚੀਮਾ ਨੇ ਇਹ ਵੀ ਕਿਹਾ ਕਿ ਚੋਣਾਂ ਨਿਰਪੱਖ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਚੋਣ ਆਬਜ਼ਰਵਰ ਅਤੇ ਸੁਰੱਖਿਆ ਮੁਲਾਜ਼ਮ ਬਾਹਰਲੇ ਸੂਬਿਆਂ ਤੋਂ ਮੰਗਵਾਉਣੇ ਚਾਹੀਦੇ ਹਨ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਚਾਰਾਂ ਸੀਟਾਂ 'ਤੇ ਜਿੱਤ ਦਰਜ ਕਰੇਗੀ ਕਿਉਂਕਿ ਲੋਕ ਹੁਣ ਕਾਂਗਰਸ ਤੋਂ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਨਾਂਅ 'ਤੇ ਅਕਾਲੀ ਦਲ 'ਤੇ ਨਿਸ਼ਾਨੇ ਲਾਉਣ ਵਾਲੇ ਹੁਣ ਖ਼ੁਦ ਬੇਅਦਬੀਆਂ ਦੇ ਮਾਮਲੇ 'ਚ ਘਿਰ ਗਏ ਹਨ। ਚੀਮਾ ਨੇ ਕਿਹਾ ਕਿ ਬੈਂਸ ਅਤੇ ਆਮ ਆਦਮੀ ਪਾਰਟੀ ਵੀ ਕਾਂਗਰਸ ਦਾ ਹੀ ਹਿੱਸਾ ਹਨ ਅਤੇ ਅਕਾਲੀ ਦਲ ਨੂੰ ਹਰਾਉਣ ਲਈ ਇਹ ਸਭ ਸਾਜਿਸ਼ ਰਚ ਰਹੇ ਹਨ।


author

Babita

Content Editor

Related News