ਅਕਾਲੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ''ਤੇ ਭੜਕੇ ''ਦਲਜੀਤ ਚੀਮਾ'', ਕੈਪਟਨ ਨੂੰ ਕਹੀ ਇਹ ਗੱਲ
Tuesday, Jun 08, 2021 - 06:48 PM (IST)
ਰੋਪੜ (ਸੱਜਣ) : ਵੈਕਸੀਨ ਘਪਲੇ ਖ਼ਿਲਾਫ਼ ਅਕਾਲੀ ਦਲ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ 'ਤੇ ਅਕਾਲੀਆਂ ਖ਼ਿਲਾਫ਼ ਦਰਜ ਕੀਤੇ ਮੁਕੱਦਮਿਆਂ ਬਾਰੇ ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਚੀਮਾ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਹੈ ਕਿ ਅਕਾਲੀ ਦਲ ਖ਼ਿਲਾਫ਼ ਮੁੱਖ ਮੰਤਰੀ ਇਕ ਛੱਡ ਕੇ ਭਾਵੇਂ ਹਜ਼ਾਰ ਪਰਚੇ ਵੀ ਦਰਜ ਕਰ ਲਵੇ ਪਰ ਅਕਾਲੀ ਦਲ ਭ੍ਰਿਸ਼ਟਚਾਰਾਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਗੁੱਡ ਗਵਰਨੈਂਸ 'ਚ ਪਹਿਲਾਂ ਸਥਾਨ ਦੇਣ ਬਾਰੇ ਵੀ ਦਲਜੀਤ ਚੀਮਾ ਨੇ ਤਿੱਖੀਆਂ ਟਿੱਪਣੀਆਂ ਕੀਤੀਆਂ। ਦੱਸਣਯੋਗ ਹੈ ਕਿ ਬੀਤੇ ਦਿਨ ਵੈਕਸੀਨ ਘਪਲੇ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਕਾਰਕੁੰਨਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਅੱਗੇ ਧਰਨਾ ਲਾਇਆ ਸੀ।
ਇਹ ਵੀ ਪੜ੍ਹੋ : 'ਫ਼ੌਜ' 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, 5 ਜ਼ਿਲ੍ਹਿਆਂ 'ਚ ਰਜਿਸਟ੍ਰੇਸ਼ਨ ਸ਼ੁਰੂ
ਇਸ ਦੌਰਾਨ ਪੰਜਾਬ ਦੀ ਅਕਾਲੀ ਲੀਡਰਸ਼ਿਪ ਮੋਹਾਲੀ ਪੁੱਜੀ ਸੀ। ਪੁਲਸ ਵੱਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ, ਜਿਸ ਬਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ