PM ਮੋਦੀ ਦੇ ਆਉਣ ਤੋਂ ਪਹਿਲਾਂ ਦਲਜੀਤ ਚੀਮਾ ਦੀ ਸੰਗਤ ਨੂੰ ਜ਼ਰੂਰੀ ਅਪੀਲ (ਵੀਡੀਓ)
Wednesday, Apr 26, 2023 - 11:54 AM (IST)

ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਮੋਦੀ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਾਰੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ, ਬਾਦਲ ਸਾਹਿਬ ਦੇ ਅੰਤਿਮ ਦਰਸ਼ਨਾਂ ਲਈ ਆ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਜਿੰਨੇ ਵੀ ਲੋਕ ਬੈਰੀਕੇਡਾਂ ਦੇ ਦੋਵੇਂ ਪਾਸੇ ਜਾਂ ਰਾਹ 'ਚ ਖੜ੍ਹੇ ਹਨ ਜਾਂ ਡਿਊਟੀ ਦੇ ਰਹੇ ਹਨ, ਉਹ ਸਭ ਬੈਠ ਜਾਣ ਅਤੇ ਕੀਰਤਨ ਦਾ ਸਰਵਣ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਉਚੇਚੇ ਤੌਰ 'ਤੇ ਸਾਡੇ ਮਹਾਨ ਲੀਡਰ ਨੂੰ ਸ਼ਰਧਾ ਭੇਂਟ ਕਰਨ ਲਈ ਆ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ 'ਚ ਸਹਿਯੋਗ ਕਰਨਾ ਸਾਡਾ ਸਭ ਦਾ ਫਰਜ਼ ਹੈ।
ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀਆਂ-ਵੱਡੀਆਂ ਸ਼ਖ਼ਸੀਅਤਾਂ ਨੇ ਆਉਣਾ ਹੈ ਅਤੇ ਸਭ ਦੀ ਸੁਰੱਖਿਆ ਦਾ ਧਿਆਨ ਰੱਖਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਸੰਗਤ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ