MP ਅੰਮ੍ਰਿਤਪਾਲ ਸਿੰਘ ਦੇ ਸਾਥੀ ਦਾ ਚੋਣ ਲੜਣ ਤੋਂ ਇਨਕਾਰ, ਕਿਹਾ- ਲੋਕਾਂ ਨੂੰ ਵਰਤਣਾ ਜ਼ਮੀਰ ਨੂੰ ਮਨਜ਼ੂਰ ਨਹੀਂ

Tuesday, Oct 22, 2024 - 10:19 AM (IST)

ਚੰਡੀਗੜ੍ਹ (ਅੰਕੁਰ)- ਡੇਰਾ ਬਾਬਾ ਨਾਨਕ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਅਦਾਕਾਰ ਤੇ ‘ਵਾਰਿਸ ਪੰਜਾਬ ਦੇ ’ ਸੰਸਥਾ ਦੇ ਮੁਖੀ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਦਲਜੀਤ ਕਲਸੀ ਨੇ ਹੁਣ ਆਪਣਾ ਨਾਂ ਵਾਪਸ ਲਿਆ ਹੈ। ਇਸ ਸਬੰਧੀ ਉਨ੍ਹਾਂ ਦੀ ਪਤਨੀ ਨੀਰੂ ਕਲਸੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਐਕਸ਼ਨ!

ਉਨ੍ਹਾਂ ਦੱਸਿਆ ਹੈ ਕਿ ਡਿਬਰੂਗੜ੍ਹ ਤੋਂ ਉਨ੍ਹਾਂ ਦਾ ਲੋਕਾਂ ਦੇ ਨਾਂ ਸੁਨੇਹਾ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ’ਚ ਕਦੇ ਨਹੀਂ ਆਉਣਾ ਚਾਹੁੰਦਾ ਸੀ ਪਰ ਮਜਬੂਰੀਵੱਸ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ ਪਰ ਹੁਣ ਦੇ ਹਾਲਾਤ ਦੇਖ ਕੇ ਲੱਗਦਾ ਹੈ ਕਿ ਸ਼ਾਇਦ ਇਹ ਸਮਾਂ ਚੋਣਾਂ ਲੜਨ ਲਈ ਸਹੀ ਨਹੀਂ ਹੈ ਕਿਉਂਕਿ ਇਥੋਂ ਦੇ ਲੋਕਾਂ ਨੇ ਨਾ ਮੈਨੂੰ ਸੁਣਿਆ ਹੈ ਤੇ ਨਾ ਹੀ ਚੰਗੀ ਤਰ੍ਹਾਂ ਜਾਣਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਆਪਣੀ ਰਿਹਾਈ ਦੇ ਨਾਂ ’ਤੇ ਵੋਟਾਂ ਮੰਗ ਕੇ ਉੱਥੋਂ ਦੇ ਲੋਕਾਂ ਨੂੰ ਇਸਤੇਮਾਲ ਕਰ ਰਿਹਾ ਹਾਂ। ਮੇਰੇ ਜ਼ਮੀਰ ਨੂੰ ਇਹ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਮੈਂ ਜਦੋਂ ਵੀ ਰਾਜਨੀਤੀ ’ਚ ਆਵਾਂ ਤਾਂ ਪਹਿਲਾਂ ਇਲਾਕੇ ’ਚ ਕੰਮ ਕਰਾਂ, ਇਥੋਂ ਦੇ ਲੋਕਾਂ ਨਾਲ ਸਾਂਝ ਬਣਾਵਾਂ, ਫਿਰ ਵੋਟ ਮੰਗਣ ਦਾ ਹੱਕਦਾਰ ਹੋਵਾਂਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News