ਰਾਜੋਆਣਾ ਦੀ ਸਜ਼ਾ ਤਬਦੀਲੀ ''ਤੇ ਅਕਾਲੀ ਦਲ ਦੀ ਪ੍ਰਤੀਕਿਰਿਆ

Monday, Sep 30, 2019 - 04:28 PM (IST)

ਰਾਜੋਆਣਾ ਦੀ ਸਜ਼ਾ ਤਬਦੀਲੀ ''ਤੇ ਅਕਾਲੀ ਦਲ ਦੀ ਪ੍ਰਤੀਕਿਰਿਆ

ਆਨੰਦਪੁਰ ਸਾਹਿਬ : ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ 'ਤੇ ਅਕਾਲੀ ਦਲ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਸਹੀ ਦੱਸਿਆ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਪੰਜਾਬ ਕਾਂਗਰਸ ਘਟੀਆ ਸਿਆਸਤ ਕਰ ਰਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਾਂਗਰਸ ਨੂੰ ਕੇਂਦਰ ਸਰਕਾਰ ਦਾ ਫੈਸਲਾ ਮੰਨਣ ਦੀ ਅਪੀਲ ਕੀਤੀ ਹੈ।

ਅਕਾਲੀ ਦਲ ਦਾ ਦੋਸ਼ ਹੈ ਕਿ ਰਾਜੋਆਣਾ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵੱਖੋ-ਵੱਖਰੇ ਸੁਰ ਹਨ। ਉਨ੍ਹਾਂ ਕਿਹਾ ਕਿ ਰਾਜੋਆਣਾ ਸਮੇਤ ਹੋਰਾਂ ਬੰਦਿਆਂ ਦੀ ਰਿਹਾਈ ਦੇ ਨਾਲ ਪੰਜਾਬ ਦੇ ਮਾਹੌਲ 'ਚ ਕੋਈ ਫਰਕ ਨਹੀਂ ਪਵੇਗਾ। ਦਲਜੀਤ ਚੀਮਾ ਨੇ ਕਿਹਾ ਕਿ ਇਸ ਮੁੱਦੇ 'ਤੇ ਕੋਈ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਿੱਖ ਕੈਦੀਆਂ ਦੀ ਸਜ਼ਾ ਮੁਆਫੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਤਹਿਤ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਕੇਂਦਰ ਸਰਕਾਰ ਨੇ ਉਮਰਕੈਦ ਦੀ ਸਜ਼ਾ 'ਚ ਤਬਦੀਲ ਕਰ ਦਿੱਤਾ ਹੈ।


author

Babita

Content Editor

Related News