ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਜਾਣੋ ਕੀ ਬੋਲੇ ਦਲਜੀਤ ਚੀਮਾ, ਜਥੇਦਾਰ ਨਾਲ ਮੀਟਿੰਗ ਮਗਰੋਂ ਆਖ਼ੀ ਇਹ ਗੱਲ
Saturday, Dec 21, 2024 - 02:41 PM (IST)
ਮਾਛੀਵਾੜਾ ਸਾਹਿਬ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰਾਂ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਗਰੇਵਾਲ ਹਾਜ਼ਰ ਰਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਥੇਦਾਰ ਸਾਹਿਬ ਕੋਲੋਂ ਅੰਮ੍ਰਿਤਸਰ ਵਿਖੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਸੀ, ਪਰ ਉਨ੍ਹਾਂ ਨੇ ਇੱਥੇ ਆਉਣਾ ਸੀ ਇਸ ਲਈ ਇਹ ਮੁਲਾਕਾਤ ਇੱਥੇ ਹੋਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਪਾਰਟੀ ਦੀ ਵਰਕਿੰਗ ਨਾਲ ਜੁੜੇ ਸੰਵਿਧਾਨਕ, ਕਾਨੂੰਨੀ ਅਤੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ, ਉਨ੍ਹਾਂ ਵੱਲੋਂ ਜਾਰੀ ਹਰ ਹੁਕਮ ਨੂੰ ਮੰਨਿਆ ਜਾਵੇਗਾ ਤੇ ਸਾਨੂੰ ਜੋ ਜੋ ਆਦੇਸ਼ ਹੋਏ ਹਨ, ਅਸੀਂ ਉਨ੍ਹਾਂ ਨੂੰ ਪੂਰਾ ਜ਼ਰੂਰ ਕਰਾਂਗੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੋੜ ਮੇਲਿਆਂ ਮਗਰੋਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਜਾਵੇਗੀ ਤੇ ਉਸ ਵਿਚ ਵਿਚਾਰ ਵਟਾਂਦਰੇ ਮਗਰੋਂ ਫ਼ੈਸਲੇ ਲਏ ਜਾਣਗੇ। ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਬਾਰੇ ਪੁੱਛੇ ਜਾਣ 'ਤੇ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ ਤੇ ਉਹ ਹੁਣ ਵੀ ਇਸ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਰਿਵਾਰਕ ਰੁਝੇਵਿਆਂ ਕਾਰਨ ਆਪ ਹੀ ਕੁਝ ਦਿਨਾਂ ਲਈ ਛੁੱਟੀ ਮੰਗ ਰਹੇ ਹਨ। ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਾਰਿਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਜੋ ਵੀ ਫ਼ੈਸਲਾ ਹੋਇਆ ਉਹ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8