ਸੁਖਬੀਰ ਬਾਦਲ 'ਤੇ ਫਾਇਰਿੰਗ ਮਾਮਲੇ 'ਚ ਦਲਜੀਤ ਚੀਮਾ ਦਾ ਪਹਿਲਾ ਬਿਆਨ (ਵੀਡੀਓ)
Wednesday, Dec 04, 2024 - 10:31 AM (IST)
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਫਾਇਰਿੰਗ ਮਾਮਲੇ 'ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਸੇਭਾ ਨਿਭਾਅ ਰਹੇ ਸਨ।
ਇਹ ਵੀ ਪੜ੍ਹੋ : ਲੋਕ ਸਭਾ ’ਚ MP ਮਨੀਸ਼ ਤਿਵਾੜੀ ਨੇ ਚੁੱਕਿਆ ਸੈਨੇਟ ਚੋਣਾਂ ਦਾ ਮੁੱਦਾ
ਸੁਖਬੀਰ ਬਾਦਲ 'ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ 'ਤੇ ਹੱਥ ਰੱਖ ਕੇ ਉਨ੍ਹਾਂ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਅਕਾਲੀ ਦਲ ਨਿਖ਼ੇਧੀ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਆਉਣ ਵਾਲੇ ਦਿਨਾਂ ਲਈ ਰਹਿਣ ਤਿਆਰ
ਇਹ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਕਿਹੜੇ ਦੌਰ 'ਚ ਧੱਕ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਂਤੀ ਨਾਲ ਸੇਵਾ ਕਰ ਰਹੇ ਗੁਰਸਿੱਖ 'ਤੇ ਇਸ ਤਰ੍ਹਾਂ ਦਾ ਹਮਲਾ ਹੋਣਾ ਬੇੱਹਦ ਮੰਦਭਾਗਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8