ਦਲਜੀਤ ਚੀਮਾ ਦੀ ਸੰਦੋਆ ਨੂੰ ਚਿਤਾਵਨੀ, ਕਰਾਉਣਗੇ ਮਾਣਹਾਨੀ ਦਾ ਮੁਕੱਦਮਾ (ਵੀਡੀਓ)
Monday, Jun 25, 2018 - 04:24 PM (IST)
ਚੰਡੀਗੜ੍ਹ (ਮਨਮੋਹਨ) : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਅਮਰਜੀਤ ਸੰਦੋਆ ਖਿਲਾਫ ਮਾਣਹਾਣੀ ਦਾ ਮੁਕੱਦਮਾ ਦਾਇਰ ਕਰਨਗੇ। ਇਸ ਬਾਰੇ ਬੋਲਦਿਆਂ ਦਲਜੀਤ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਇੰਨੀ ਹਿੰਮਤ ਨਹੀਂ ਹੈ ਕਿ ਉਹ ਸੱਤਾਧਾਰੀ ਪਾਰਟੀ ਕਾਂਗਰਸ 'ਤੇ ਦੋਸ਼ ਲਾ ਸਕੇ, ਇਸੇ ਲਈ ਉਹ ਅਕਾਲੀ ਦਲ 'ਤੇ ਦੋਸ਼ ਲਾ ਰਿਹਾ ਹੈ, ਜਦੋਂ ਕਿ ਅਕਾਲੀ ਦਲ ਸੱਤਾ 'ਚ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਅਮਰਜੀਤ 'ਤੇ ਸਿਵਲ ਅਤੇ ਕ੍ਰਿਮੀਨਲ ਮਾਮਲਾ ਦਰਜ ਕਰਾਉਣਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਤੱਕ ਕਿਸੇ ਸਿਆਸੀ ਪਾਰਟੀ ਨੂੰ ਇੰਨੀ ਹੇਠਾਂ ਡਿਗਦੇ ਹੋਏ ਕਦੇ ਨਹੀਂ ਦੇਖਿਆ।
ਜ਼ਿਕਰਯੋਗ ਹੈ ਕਿ ਰੋਪੜ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਨੇ ਕੁੱਟਮਾਰ ਮਾਮਲੇ 'ਚ ਦਲਜੀਤ ਸਿੰਘ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਅਭੱਦਰ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਚੀਮਾ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਾਉਣ ਦੀ ਗੱਲ ਕਹੀ ਹੈ।
