ਨਸ਼ਿਆਂ ਦੇ ਮਾਮਲੇ ''ਤੇ ਗੰਭੀਰ ਨਹੀਂ ਕਾਂਗਰਸ : ਦਲਜੀਤ ਚੀਮਾ (ਵੀਡੀਓ)
Friday, Jun 29, 2018 - 04:05 PM (IST)
ਚੰਡੀਗੜ੍ਹ (ਮਨਮੋਹਨ) : ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਦੇ ਹਾਲਾਤ ਬਹੁਤ ਚਿੰਤਾਜਨਕ ਬਣ ਗਏ ਹਨ। ਚੀਮਾ ਨੇ ਕਿਹਾ ਕਿ ਨਸ਼ਿਆਂ 'ਤੇ ਠੱਲ ਪਾਉਣ ਲਈ ਕਾਂਗਰਸ 'ਚ ਕਿਸੇ ਤਰ੍ਹਾਂ ਦੀ ਗੰਭੀਰਤਾ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਸਿਆਸਤ ਲਈ ਨਸ਼ਿਆਂ ਨੂੰ ਮੁੱਦਾ ਬਣਾ ਕੇ ਅੱਜ ਖੁਦ ਹੀ ਫਸ ਗਈ ਹੈ। ਉਨ੍ਹਾਂ ਕਿਹਾ ਕਿ ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਦਾ ਨਸ਼ਿਆਂ ਦੀ ਦਲਦਲ 'ਚ ਫਸਣਾ ਪੰਜਾਬ ਲਈ ਬੇਹੱਦ ਗੰਭੀਰ ਮਾਮਲਾ ਹੈ ਅਤੇ ਸਰਕਾਰ ਨੂੰ ਨੀਂਦ ਤੋਂ ਜਾਗ ਕੇ ਇਸ ਦਾ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਹੀ ਹਾਲਤ ਰਹੇ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋ ਸਕਦਾ ਹੈ।