ਜਥੇਦਾਰ ਨਾਲ ਮੁਲਾਕਾਤ ਮਗਰੋਂ ਦਲਜੀਤ ਚੀਮਾ ਦਾ ਵੱਡਾ ਬਿਆਨ, ਸੁਖਬੀਰ ਦੇ ਅਸਤੀਫ਼ੇ ''ਤੇ ਆਖੀ ਇਹ ਗੱਲ
Wednesday, Jan 08, 2025 - 07:03 PM (IST)
![ਜਥੇਦਾਰ ਨਾਲ ਮੁਲਾਕਾਤ ਮਗਰੋਂ ਦਲਜੀਤ ਚੀਮਾ ਦਾ ਵੱਡਾ ਬਿਆਨ, ਸੁਖਬੀਰ ਦੇ ਅਸਤੀਫ਼ੇ ''ਤੇ ਆਖੀ ਇਹ ਗੱਲ](https://static.jagbani.com/multimedia/2025_1image_16_26_5210874278.jpg)
ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਾ। ਇਸ ਵਫ਼ਦ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਹੀਰਾ ਸਿੰਘ ਗਾਬੜੀਆ ਦਿੱਲੀ ਦੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ- 2 ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਮੁਲਾਕਾਤ ਤੋਂ ਬਾਅਦ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵੱਡਾ ਬਿਆਨ ਦਿੰਦੇ ਕਿਹਾ ਕਿ ਜਥੇਦਾਰ ਨਾਲ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ 'ਤੇ ਵੀ ਚਰਚਾ ਕੀਤੀ ਗਈ ਹੈ। ਅਕਾਲੀ ਦਲ ਨੇ ਜਥੇਦਾਰ ਨੂੰ ਸਾਰੇ ਕਾਨੂੰਨੀ ਪੱਖ ਦੱਸੇ ਹਨ। ਉਨ੍ਹਾਂ ਕਿਹਾ ਕਿ ਅਸੀਂ 4 ਦਿਨ ਪਹਿਲਾਂ ਹੀ ਸਾਹਿਬਾਨ ਦੇ ਨਾਲ ਮਿਲਣ ਦਾ ਸਮਾਂ ਮੰਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੋਈ ਵੀ ਫ਼ੈਸਲਾ ਅਕਾਲੀ ਦਲ ਨੂੰ ਮਨਜ਼ੂਰ ਹੈ। ਇਸ ਦੇ ਇਲਾਵਾ ਕਿਹਾ ਕਿ ਇਕ ਦੋ-ਤਿੰਨ ਤੱਕ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ 'ਤੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
10 ਜਨਵਰੀ ਨੂੰ ਹੋਵੇਗੀ ਵਰਕਿੰਗ ਕਮੇਟੀ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦੀ ਹੈ, ਜਿਸ 'ਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ ਅਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫ਼ੈਸਲਾ ਲਏ ਜਾਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਦੁਪਹਿਰ ਤਿੰਨ ਵਜੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫ਼ੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ- ਜਲੰਧਰ ਵਾਸੀਆਂ ਦਾ ਇੰਤਜ਼ਾਰ ਹੋਵੇਗਾ ਖ਼ਤਮ! ਇਸ ਦਿਨ ਮਿਲੇਗਾ ਲੋਕਾਂ ਨੂੰ ਮੇਅਰ
ਨਵੀਂ ਪਾਰਟੀ ਬਣਾਉਣ ਵਾਲਿਆਂ ਨੂੰ ਅਕਾਲੀ ਦਲ ਨੇ ਚੁਣੌਤੀ ਦਿੰਦੇ ਕਿਹਾ ਕਿ ਚੋਣ ਕਮਿਸ਼ਨ ਨੂੰ ਦੇਣ ਵਾਲਾ ਫਾਰਮ ਜਨਤਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਨਵੀਆਂ ਪਾਰਟੀਆਂ ਨੂੰ ਸ਼ੁੱਭਕਾਮਨਾਵਾਂ ਹਨ ਪਰ ਪਾਰਟੀ ਧਰਮ ਜਾਂ ਜਾਤੀ ਦੀ ਨਹੀਂ ਹੋ ਸਕਦੀ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਦੀਆਂ ਸਾਰੀਆਂ ਗਾਈਡਲਾਈਨਜ਼ ਵੀ ਦੱਸੀਆਂ ਗਈਆਂ ਹਨ। ਅਸੀਂ ਸਾਰਾ ਰਿਕਾਰਡ ਲੈ ਕੇ ਆਏ ਹਾਂ। ਅਸੀਂ ਸਾਰਿਆਂ ਨੂੰ ਉਹ ਦਸਤਾਵੇਜ਼ ਵਿਖਾ ਸਕਦੇ ਹਾਂ। ਪਾਰਟੀ ਬਣਾਉਣ ਵਾਲਿਆਂ ਲਈ ਇਹ ਐਫੀਡੈਵਿਟ ਦਰਜ ਕਰਵਾਉਣਾ ਪੈਂਦਾ ਹੈ।ਉਸ ਦੇ ਬਗੈਰ ਕੋਈ ਪਾਰਟੀ ਨਹੀਂ ਬਣਾਈ ਜ ਸਕਦੀ। ਵਿਰੋਧੀਆਂ ਦਾ ਸਾਰੇ ਭੁਲੇਖੇ ਕੱਢ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਨੇ ਕਰ 'ਤਾ ਵੱਡਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ ਨਾਲ ਕੰਬਿਆ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e