ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ

Friday, Aug 23, 2024 - 04:57 PM (IST)

ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ

ਚੰਡੀਗੜ੍ਹ: NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਲਜੀਤ ਕਲਸੀ ਨੂੰ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ ਹੈ। ਦਲਜੀਤ ਕਲਸੀ ਨੇ ਹਾਈ ਕੋਰਟ ਵਿਚ NSA ਵਧਾਉਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਾਣਕਾਰੀ ਮੁਤਾਬਕ ਦਲਜੀਤ ਕਲਸੀ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿਚ ਪਟੀਸ਼ਨ ਫ਼ਾਈਲ ਕਰ ਕੇ ਉਸ ਉੱਪਰ ਲਗਾਈ ਗਈ NSA 'ਤੇ ਸਵਾਲ ਚੁੱਕੇ ਹਨ। ਇਸ ਵਿਚ ਕਲਸੀ ਨੇ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਕਿਹਾ ਕਿ ਉਸ ਨੂੰ ਜਾਣ ਬੁੱਝ ਕੇ ਇਸ ਮਾਮਲੇ ਵਿਚ ਫਸਾਇਆ ਗਿਆ ਹੈ। ਹਾਈ ਕੋਰਟ ਵੱਲੋਂ ਇਸ ਮਾਮਲੇ ਵਿਚ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਸਤੰਬਰ ਨੂੰ ਹੋਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News