ਹੁਣ ਡਿਬਰੂਗੜ੍ਹ ਜੇਲ੍ਹ ''ਚ ਬੰਦ ਦਲਜੀਤ ਕਲਸੀ ਵਲੋਂ ਵੀ ਚੋਣ ਲੜਨ ਦਾ ਐਲਾਨ, ਇਸ ਸੀਟ ਤੋਂ ਹੋਣਗੇ ਉਮੀਦਵਾਰ

Sunday, Jun 30, 2024 - 07:05 PM (IST)

ਹੁਣ ਡਿਬਰੂਗੜ੍ਹ ਜੇਲ੍ਹ ''ਚ ਬੰਦ ਦਲਜੀਤ ਕਲਸੀ ਵਲੋਂ ਵੀ ਚੋਣ ਲੜਨ ਦਾ ਐਲਾਨ, ਇਸ ਸੀਟ ਤੋਂ ਹੋਣਗੇ ਉਮੀਦਵਾਰ

ਚੰਡੀਗੜ੍ਹ : ਡਿਬਰੂਗੜ੍ਹ ਜੇਲ੍ਹ 'ਚ ਬੰਦ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਮਗਰੋਂ ਹੁਣ ਉਨ੍ਹਾਂ ਦੇ ਇਕ ਹੋਰ ਸਾਥੀ ਦਲਜੀਤ ਸਿੰਘ ਕਲਸੀ ਵਲੋਂ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਕਲਸੀ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖ਼ਾਲੀ ਹੋਈ ਡੇਰਾ ਬਾਬ ਨਾਨਕ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖ਼ਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ।ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ਼ ਬਾਜੇਕੇ ਵਲੋਂ ਗਿੱਦੜਬਾਹਾ ਸੀਟ ਤੋਂ ਆਜ਼ਾਦ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਣ ਜਾ ਰਿਹਾ ਬੰਦ!
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਦਲਜੀਤ ਸਿੰਘ ਕਲਸੀ ਅਤੇ ਕੁਲਵੰਤ ਸਿੰਘ ਰਾਊਕੇ ਐੱਨ. ਐੱਸ. ਏ. ਦੀਆਂ ਧਾਰਾਵਾਂ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਤੌਰ 'ਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਚੋਣ ਲੜੀ ਅਤੇ ਪੰਜਾਬ 'ਚ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News