ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਇਜਾਜ਼ਤ ਨਾ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ : ਚੀਮਾ

Friday, Feb 19, 2021 - 02:55 PM (IST)

ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਇਜਾਜ਼ਤ ਨਾ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ : ਚੀਮਾ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰਨ ਦੀ ਥਾਂ ਉਨ੍ਹਾਂ ਦੀ ਸੁਰੱਖਿਆ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਚੁੱਕੇ। ਸਿੱਖ ਜੱਥੇ ਨੂੰ ਰਵਾਨਗੀ ਤੋਂ ਇਕ ਦਿਨ ਪਹਿਲਾਂ ਇਜਾਜ਼ਤ ਦੇਣ ਤੋਂ ਨਾਂਹ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਰਵਾਈ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੋਲ ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਦੀ ਜਾਨ ਨੂੰ ਖ਼ਤਰੇ ਬਾਰੇ ਕੋਈ ਰਿਪੋਰਟ ਹੈ ਤਾਂ ਉਸ ਨੂੰ ਇਸ ਬਾਰੇ ਤੁਰੰਤ ਹੈਰਾਨੀਜਨਕ ਪ੍ਰਤੀਕਰਮ ਦੇਣ ਦੀ ਥਾਂ ਪਾਕਿਸਤਾਨ ਕੋਲ ਇਹ ਮੁੱਦਾ ਚੁੱਕਣਾ ਚਾਹੀਦਾ ਸੀ।

ਇਹ ਵੀ ਪੜ੍ਹੋ : ਕਾਂਗਰਸੀ ਆਗੂ ਗੁਰਲਾਲ ਭਲਵਾਨ ਦੇ ਕਤਲ ਦੀ ਵੀਡੀਓ ਆਈ ਸਾਹਮਣੇ

ਦੱਸਣਯੋਗ ਹੈ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ 18 ਫਰਵਰੀ ਨੂੰ ਪਾਕਿਸਤਾਨ ਵਾਲੇ ਜੱਥੇ ਨੂੰ ਭਾਰਤ ਸਰਕਾਰ ਨੇ ਐਨ ਮੌਕੇ ’ਤੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਨੂੰ  ਇਕ ਪੱਤਰ ਭੇਜ ਕੇ ਇਹ ਸੂਚਨਾ ਦਿੱਤੀ ਗਈ। ਮੰਤਰਾਲੇ ਦੇ ਪੱਤਰ ਮੁਤਾਬਕ ਸੁਰੱਖਿਆ ਅਤੇ ਕੋਰੋਨਾ ਕਾਰਨਾਂ ਕਰਕੇ ਜੱਥੇ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗ੍ਰਹਿ ਮੰਤਰਾਲੇ ਜੁਆਇੰਟ ਡਾਇਰੈਕਟਰ ਅਵੀ ਪ੍ਰਕਾਸ਼ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਫੈਕਸ ਰਾਹੀਂ ਭੇਜਿਆ ਗਿਆ ਹੈ। ਪੱਤਰ ’ਚ ਉਨ੍ਹਾਂ ਲਿਖਿਆ ਕਿ 18 ਫਰਵਰੀ ਨੂੰ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਖੁਫ਼ੀਆਂ ਰਿਪੋਰਟਾਂ ਮਿਲੀਆਂ ਹਨ ਕਿ ਪਾਕਿਸਤਾਨ ਜਾਣ ਵਾਲੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਹੈ। ਪਾਕਿਸਤਾਨ ਸਫਾਰਤਖਾਨੇ ਵਲੋਂ ਸ਼੍ਰੋਮਣੀ ਕਮੇਟੀ ਨੂੰ 505 ਅਤੇ ਲਗਭਗ 230 ਸ਼ਰਧਾਲੂਆਂ ਨੂੰ ਪਾਸਪੋਰਟ ਅਤੇ ਵੀਜ਼ੇ ਵੰਡ ਦਿੱਤੇ ਸਨ ਅਤੇ ਕੋਰੋਨਾ ਰੋਕਥਾਮ ਦੇ ਟੀਕੇ ਲਗਵਾ ਦਿੱਤੇ ਸਨ। 

ਇਹ ਵੀ ਪੜ੍ਹੋ :  ‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਗੈਰ-ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼      

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Anuradha

Content Editor

Related News