ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਦੀ ਮੁੱਖ ਮੰਤਰੀ ਚੰਨੀ ਨੂੰ ਚਿਤਾਵਨੀ, ''ਅਜਿਹੇ ਦਿਨ ਹਮੇਸ਼ਾ ਨਹੀਂ ਰਹਿੰਦੇ''
Sunday, Dec 05, 2021 - 04:42 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਅਜਿਹੇ ਦਿਨ ਹਮੇਸ਼ਾ ਨਹੀਂ ਰਹਿੰਦੇ। ਅਸਲ 'ਚ ਦਲਜੀਤ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਗਿਆ ਹੈ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹੀ ਚਾਹੁੰਦੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਸ. ਸੁਖਬੀਰ ਸਿੰਘ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਅੰਦਰ ਕੀਤਾ ਜਾਵੇ ਤਾਂ ਜੋ ਉਹ ਜਨਤਾ ਅੱਗੇ ਵਿਚਰ ਕੇ ਇਹ ਗੱਲ ਕਹਿ ਸਕੇ ਕਿ ਉਨ੍ਹਾਂ ਨੇ ਆਪਣਾ ਵਾਅਦਾ ਨਿਭਾਇਆ ਹੈ।
ਦਲਜੀਤ ਚੀਮਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਵੀ ਪੂਰੀ ਤਰ੍ਹਾਂ ਇਸ ਕੰਮ 'ਚ ਪੂਰੀ ਤਰ੍ਹਾਂ ਪੰਜਾਬ ਕਾਂਗਰਸ ਦੇ ਨਾਲ ਹੈ। ਦਲਜੀਤ ਚੀਮਾ ਨੇ ਕਿਹਾ ਕਿ ਹੁਣ ਅਕਾਲੀ ਦਲ ਜਦੋਂ ਸੱਤਾ ਵਾਲੇ ਪਾਸੇ ਵੱਧ ਰਿਹਾ ਹੈ ਤਾਂ ਕਾਂਗਰਸ ਕਿਸੇ ਨਾ ਕਿਸੇ ਤਰੀਕੇ ਇਹ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਕਾਲੀ ਦਲ ਦਾ ਇਤਿਹਾਸ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਤਾਂ ਕਦੇ ਕੇਂਦਰ ਸਰਕਾਰ ਅੱਗੇ ਝੁਕਿਆ ਹੈ ਅਤੇ ਨਾ ਹੀ ਸੂਬਾ ਸਰਕਾਰ ਅੱਗੇ ਝੁਕੇਗਾ।
ਇਹ ਵੀ ਪੜ੍ਹੋ : 'ਸੁਨੀਲ ਜਾਖੜ' ਦੀ ਨਾਰਾਜ਼ਗੀ ਜਲਦ ਦੂਰ ਕਰੇਗੀ ਕਾਂਗਰਸ, ਸੌਂਪੇਗੀ ਅਹਿਮ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਸਾਜ਼ਿਸ਼ ਉਸ ਨੂੰ ਕਾਮਯਾਬੀ ਵਾਲੀ ਪਾਸੇ ਨਹੀਂ ਲੈ ਕੇ ਜਾਵੇਗੀ। ਉਨ੍ਹਾਂ ਨੇ ਕਾਂਗਰਸ ਨੂੰ ਚੈਲੰਜ ਕਰਦਿਆਂ ਕਿਹਾ ਹੈ ਕਿ ਥੋੜ੍ਹੀ ਦੇਰ ਬਾਅਦ ਚੋਣ ਜ਼ਾਬਤਾ ਲੱਗ ਜਾਵੇਗਾ ਅਤੇ ਹਮੇਸ਼ਾ ਇੱਕੋ ਜਿਹੇ ਦਿਨ ਨਹੀਂ ਰਹਿੰਦੇ। ਉਨ੍ਹਾਂ ਨੇ ਕਾਂਗਰਸ ਦੇ ਵਫ਼ਾਦਾਰ ਅਫ਼ਸਰਾਂ 'ਤੇ ਵੀ ਤੰਜ ਕੱਸਦਿਆਂ ਕਿਹਾ ਹੈ ਕਿ ਅਫ਼ਸਰਾਂ ਨੂੰ ਸੰਵਿਧਾਨ ਦੇ ਨਿਯਮਾਂ ਦਾ ਪਤਾ ਹੋਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਬਿਆਨ ਦਾ ਭਾਜਪਾ ਆਗੂ ਨੇ ਦਿੱਤਾ ਠੋਕਵਾਂ ਜਵਾਬ, ਜਾਣੋ ਕੀ ਬੋਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ