ਦਲਜੀਤ ਸਿੰਘ ਲਾਲਪੁਰਾ ਵਲੋਂ ਢੀਂਡਸਾ ਦੇ ਅਕਾਲੀ ਦਲ ਨਾਲ ਖੜਣ ਦਾ ਐਲਾਨ
Wednesday, Aug 05, 2020 - 06:25 PM (IST)
ਸੰਗਰੂਰ (ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਜਿਨ੍ਹਾਂ ਦੀ ਅਗਵਾਈ ਸ. ਸੁਖਦੇਵ ਸਿੰਘ ਢੀਂਡਸਾ ਕਰ ਰਹੇ ਹਨ ਜਿਸ ਦਾ ਕਾਫਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਜਿਸ 'ਚ ਇੱਕ ਹੋਰ ਵੱਡੇ ਅਕਾਲੀ ਆਗੂ ਦੇ ਪਰਿਵਾਰ ਨੇ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਣ ਐਲਾਨ ਕੀਤਾ ਹੈ।ਜਥੇ: ਤਲਵੰਡੀ ਦੇ ਪਰਿਵਾਰ ਤੋਂ ਬਾਅਦ ਕਈ ਵੱਡੇ ਅਕਾਲੀ ਨੇਤਾ ਰਹੇ ਆਗੂਆਂ ਦੇ ਪਰਿਵਾਰਾਂ ਨੇ ਬਾਦਲ ਦਲ ਨੂੰ ਕਈ ਝਟਕੇ ਦੇ ਦਿੱਤੇ ਹਨ।
ਇਹ ਵੀ ਪੜ੍ਹੋ: ਕੀ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਸੱਤਾ ਤੋਂ ਕਰੇਗਾ ਲਾਂਭੇ ਜਾਂ ਫਿਰ...?
ਵੱਡੇ ਟਕਸਾਲੀ ਆਗੂਆਂ ਦੇ ਪਰਿਵਾਰ ਲਗਾਤਾਰ ਢੀਂਡਸਾ ਨਾਲ ਜੁੜ ਰਹੇ ਹਨ।ਅੱਜ ਸ੍ਰ: ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦੇ ਕੌਮੀ ਜਨਰਲ ਸਕੱਤਰ ਰਹੇ ਜਥੇਦਾਰ ਪ੍ਰੇਮ ਸਿੰਘ ਲਾਲਪੁਰਾ ਦੇ ਸਪੁੱਤਰ ਸ.ਦਲਜੀਤ ਸਿੰਘ ਲਾਲਪੁਰਾ ਨੇ ਆਪਣੇ ਸਮਰਥਕਾਂ ਸਮੇਤ ਬਾਦਲ ਦਲ ਨੂੰ ਅਲਵਿਦਾ ਕਹਿਕੇ ਸ.ਢੀਂਡਸਾ ਦੇ ਅਕਾਲੀ ਦਲ ਨਾਲ ਖੜਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਕੈਪਟਨ ਤੇ ਬਾਜਵਾ-ਦੂਲੋ ਗੁੱਟਾਂ 'ਚ ਚਲ ਰਹੀ ਸਿਆਸੀ ਜੰਗ ਹੁਣ ਫੈਸਲਾਕੁੰਨ ਦੌਰ 'ਚ
ਇਸ ਮੌਕੇ ਉਨ੍ਹਾਂ ਨਾਲ ਉਂਕਾਰ ਸਿੰਘ ਮੱਤੇਨੰਗਲ ਜਨਰਲ ਸਕੱਤਰ, ਜਥੇਦਾਰ ਹਰਬੰਸ ਸਿੰਘ ਸਿਧਵਾਂ, ਲਖਵੀਰ ਸਿੰਘ ਮੂਕੋਚੱਕ, ਜੈਪਾਲ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ ਬ੍ਰਹਮਪੁਰਾ,ਸੁਰਜੀਤ ਸਿੰਘ, ਤਰਲੋਕ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ ਕੋਟੀਆਂ, ਗੁਰਮੀਤ ਸਿੰਘ ਰੰਧਾਵਾ, ਗੁਰਦਿਆਲ ਸਿੰਘ, ਦੀਵਾਨ ਸਿੰਘ, ਜਮੀਰ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ,ਮਲਕੀਤ ਸਿੰਘ, ਨਵਤੇਜ ਸਿੰਘ, ਜਸਪ੍ਰੀਤ ਸਿੰਘ, ਹਰਗੁਨ ਸਿੰਘ ਅਤੇ ਕੁਲਦੀਪ ਸਿੰਘ ਸਿੱਧੂ ਨੇ ਵੀ ਸ੍ਰ ਢੀਂਡਸਾ ਨਾਲ ਖੜਣ ਦਾ ਐਲਾਨ ਕੀਤਾ। ਇਨ੍ਹਾਂ ਆਗੂਆਂ ਨੇ ਅੱਜ ਸੁਵੱਖਤੇ ਹੀ ਸ.ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ ਵਿਖੇ ਪੁੱਜ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਉਪਰੰਤ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ: ਸੜਕ 'ਤੇ ਘੁੰਮ ਰਹੇ ਪਸ਼ੂ ਨੇ ਲਈ ਨੌਜਵਾਨ ਦੀ ਜਾਨ, ਉਜੜਿਆ ਘਰ
ਸੁਖਦੇਵ ਸਿੰਘ ਢੀਂਡਸਾ ਨੇ ਲਾਲਪੁਰਾ ਦਾ ਸਵਾਗਤ ਕਰਦਿਆਂ ਕਿਹਾ ਕਿ ਬਹੁਤ ਹੀ ਸਤਿਕਾਰਯੋਗ ਜਥੇਦਾਰ ਪ੍ਰੇਮ ਸਿੰਘ ਲਾਲਪੁਰਾ ਦੀ ਪੰਥ ਤੇ ਪੰਜਾਬ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਦੇ ਪਰਿਵਾਰ ਤੇ ਪਰਿਵਾਰ ਨਾਲ ਜੁੜੇ ਅਨੇਕਾਂ ਸਮਰਥਕਾਂ ਸਮੇਤ ਪੰਥ ਤੇ ਪੰਜਾਬ ਦੇ ਭਲੇ ਵਾਸਤੇ ਅੱਗੇ ਆਏ ਸ਼੍ਰੋਮਣੀ ਅਕਾਲੀ 'ਚ ਸ਼ਾਮਲ ਹੋਣਾ ਤੇ ਸੇਵਾ ਨੂੰ ਸਮਰਪਿਤ ਹੋਣਾ ਸਭ ਲਈ ਬੜੇ ਮਾਣ ਵਾਲੀ ਗੱਲ ਹੈ। ਜਥੇਦਾਰ ਲਾਲਪੁਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੰਸਦ ਮੈਂਬਰ, ਵਿਧਾਇਕ ਅਤੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਰਹੇ ਤੇ ਪੰਥ ਦੇ ਸੇਵਕ ਬਣਕੇ ਸੇਵਾ ਕੀਤੀ। ਉਹਨਾਂ ਕਿਹਾ ਕਿ ਉਹ ਜਥੇਦਾਰ ਲਾਲਪੁਰਾ ਦੇ ਬੇਟੇ ਸ੍ਰ ਦਲਜੀਤ ਸਿੰਘ ਲਾਲਪੁਰਾ ਸਮੁੱਚੇ ਪਰਿਵਾਰ ਤੇ ਸਮਰਥਕਾਂ ਦਾ ਭਰਪੂਰ ਸਵਾਗਤ ਕਰਦੇ ਹਨ ।ਉਮੀਦ ਹੈ ਕਿ ਅਸੀਂ ਅਜਿਹੀਆਂ ਮਾਣਮੱਤੀਆਂ ਸਖਸ਼ੀਅਤਾਂ ਦੇ ਯਤਨਾਂ ਸਦਕਾ ਜਲਦੀ ਹੀ ਵੱਡੀ ਪੰਥਕ ਲਹਿਰ ਖੜੀ ਕਰਾਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ ਸਾਬਕਾ ਮੰਤਰੀ, ਭਾਈ ਮੋਹਕਮ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਨਿਧੜਕ ਸਿਘ ਬਰਾੜ ਵੀ ਮੌਜੂਦ ਸਨ।