ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ ਸਸਕਾਰ, ਭੈਣ ਨੇ ਅਰਥੀ ਨੂੰ ਦਿੱਤਾ ਮੋਢਾ, ਮਾਹੌਲ ਗਮਗੀਣ (ਵੀਡੀਓ)
Thursday, Nov 05, 2026 - 02:52 PM (IST)
ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦਾ ਪਰਿਵਾਰ ਵਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪੂਰਾ ਪਿੰਡ ਦਲਜੀਤ ਸਿੰਘ ਦੇ ਸਸਕਾਰ ਮੌਕੇ ਪੁੱਜਿਆ ਹੋਇਆ ਹੈ ਅਤੇ ਹਰ ਕਿਸੇ ਦੀ ਅੱਖ ਨਮ ਹੈ। ਦਲਜੀਤ ਸਿੰਘ ਦਾ ਸਸਕਾਰ ਪਿੰਡ ਭੰਮੇ ਕਲਾ ਵਿਖੇ ਹੀ ਕੀਤਾ ਗਿਆ। ਦਲਜੀਤ ਸਿੰਘ ਦੀ ਭੈਣ ਵਲੋਂ ਦਲਜੀਤ ਸਿੰਘ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ ਹੈ। ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਣ ਬਣਿਆ ਹੋਇਆ ਹੈ। ਪਰਿਵਾਰ ਦੇ ਹੰਝੂ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਮੌਕੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਦਲਜੀਤ ਦੇ ਪੁੱਤ ਵਲੋਂ ਉਸ ਦੀ ਚਿਤਾ ਨੂੰ ਮੁੱਖ ਅਗਨੀ ਦਿੱਤੀ ਗਈ।
ਦੱਸਣਯੋਗ ਹੈ ਕਿ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੀ. ਜੀ. ਆਈ. ਤੋਂ ਪੋਸਟਮਾਰਟਮ ਕਰਾਉਣ ਮਗਰੋਂ ਪਿੰਡ ਲਿਆਂਦਾ ਗਿਆ ਸੀ। ਪਹਿਲਾਂ ਹਾਈਕੋਰਟ ਨੇ ਦਲਜੀਤ ਸਿੰਘ ਦਾ ਚੰਡੀਗੜ੍ਹ ਵਿਖੇ ਹੀ ਅੰਤਿਮ ਸਸਕਾਰ ਕਰਨ ਦੇ ਹੁਕਮ ਦਿੱਤੇ ਸਨ ਪਰ ਪਰਿਵਾਰ ਦੀ ਅਪੀਲ ਤੋਂ ਬਾਅਦ ਪਿੰਡ ਭੰਮੇ ਕਲਾਂ ਵਿਖੇ ਦਲਜੀਤ ਸਿੰਘ ਦੇ ਅੰਤਿਮ ਸਸਕਾਰ ਨੂੰ ਅਦਾਲਤ ਨੇ ਸਹਿਮਤੀ ਦੇ ਦਿੱਤੀ ਸੀ। ਬੀਤੇ ਦਿਨ ਹੀ ਦਲਜੀਤ ਸਿੰਘ ਦੇ ਪਰਿਵਾਰ ਦਾ ਪ੍ਰਸ਼ਾਸਨ ਨਾਲ ਸਮਝੌਤਾ ਹੋਇਆ ਹੈ। ਪੰਜਾਬ ਸਰਕਾਰ ਵਲੋਂ ਦਲਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦਾ ਮੁਆਵਜ਼ਾ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
