ਵੱਡੀ ਖ਼ਬਰ ; DMC ਤੋਂ ਡਿਸਚਾਰਜ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Friday, Nov 29, 2024 - 08:54 PM (IST)

ਲੁਧਿਆਣਾ/ਪਟਿਆਲਾ/ਸਨੌਰ/ਚੰਡੀਗੜ੍ਹ- (ਗਣੇਸ਼, ਮਨਦੀਪ ਜੋਸਨ, ਵਿਨੈ)- ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ 12 ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਹੋਰ ਤਿੱਖਾ ਹੋ ਗਿਆ ਹੈ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ, ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ, ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੀ ਪੂਰੀ ਟੀਮ ਨੇ ਮੋਰਚੇ ਦੇ ਪ੍ਰਮੁੱਖ ਨੇਤਾ ਸਰਵਨ ਸਿੰਘ ਪੰਧੇਰ ਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕਰ ਕੇ ਡੱਲੇਵਾਲ ਨੂੰ ਹਸਪਤਾਲ ਤੋਂ ਵਾਪਸ ਭੇਜਣ ਦਾ ਫੈਸਲਾ ਕਰ ਦਿੱਤਾ, ਜਿਸ ਕਾਰਨ ਦੇਰ ਰਾਤ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ’ਤੇ ਆ ਕੇ ਮਰਨ ਵਰਤ ’ਤੇ ਬੈਠ ਗਏ।

ਓਧਰ ਮੀਟਿੰਗ ਤੋਂ ਬਾਅਦ ਦੇਰ ਸ਼ਾਮ ਗੱਲਬਾਤ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਆਖਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਠੀਕ ਨਹੀਂ ਸੀ। ਸਾਨੂੰ ਸਭ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਖਿਆਲ ਸੀ, ਜਿਸ ਕਾਰਨ ਅਸੀਂ ਉਨ੍ਹਾਂ ਨੂੰ 4 ਦਿਨ ਪਹਿਲਾਂ ਡੀ.ਐੱਮ.ਸੀ. ਦਾਖਲ ਕਰਵਾਇਆ ਸੀ, ਜਿਥੇ ਉਨ੍ਹਾਂ ਦੇ ਬਕਾਇਦਾ ਸਾਰੇ ਟੈਸਟ ਅਤੇ ਇਲਾਜ ਹੋਇਆ ਹੈ। ਅੱਜ ਮੈਡੀਕਲ ਟੀਮ ਨੇ ਉਨ੍ਹਾਂ ਦੇ ਤੰਦਰੁਸਤ ਹੋਣ ਦੀ ਪੁਸ਼ਟੀ ਕੀਤੀ ਹੈ, ਜਿਸ ਕਾਰਨ ਅਸੀਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਕਾਮਿਆਂ ਨੂੰ ਵੱਡਾ ਤੋਹਫ਼ਾ, ਉਜਰਤਾਂ ਵਧਾਉਣ ਦਾ ਹੋ ਗਿਆ ਐਲਾਨ

ਓਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਅਸੀਂ ਡੀ.ਐੱਮ.ਸੀ. ਲੁਧਿਆਣਾ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਆਏ ਹਾਂ ਅਤੇ ਉਹ ਖਨੌਰੀ ਬਾਰਡਰ ’ਤੇ ਆਪਣਾ ਮਰਨ ਵਰਤ ਜਾਰੀ ਰੱਖਣਗੇ। ਉਨ੍ਹਾਂ ਆਖਿਆ ਕਿ 1 ਦਸੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਜਿਸ ਮਕਸਦ ਲਈ ਘਿਰਾਓ ਕਰਨਾ ਸੀ, ਉਹ ਸਰਕਾਰ ਨੇ ਖੁਦ ਪਹਿਲ ਕਰ ਕੇ ਹੱਲ ਕਰ ਦਿੱਤਾ ਹੈ।

ਦਿੱਲੀ ਕੂਚ ਤੇ ਮਰਨ ਵਰਤ ਨੂੰ ਰੱਦ ਕਰਨ ਦਾ ਅੰਤਿਮ ਫੈਸਲਾ ਲੈਣਗੇ ਡੱਲੇਵਾਲ
ਪੁਲਸ ਅਧਿਕਾਰੀਆਂ ਨਾਲ ਖਨੌਰੀ ’ਚ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਗੂਆਂ ਵੱਲੋਂ ਮਰਨ ਵਰਤ ਅਤੇ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਹੁਣ ਬਦਲਿਆ ਨਹੀਂ ਜਾ ਸਕਦਾ। ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਇਸ ਫੈਸਲੇ ਨੂੰ ਬਦਲਣ ਦਾ ਅਧਿਕਾਰ ਉਨ੍ਹਾਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕਰਨ ਲਈ ਹੁਣ ਸਿਰਫ਼ 6 ਦਿਨ ਬਾਕੀ ਰਹਿ ਗਏ ਹਨ। 6 ਦਸੰਬਰ ਤੋਂ ਬਾਅਦ ਕਿਸਾਨ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਨਹੀਂ ਬਦਲਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼, ਕੀਤੀ ਕੋਤਾਹੀ ਤਾਂ ਭੁਗਤਣਾ ਪਵੇਗਾ ਅੰਜਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News