ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 8ਵਾਂ ਦਿਨ, ਸਿਹਤ ਦਾ ਡਿੱਗਦਾ ਗ੍ਰਾਫ਼ ਬਣਿਆ ਚਿੰਤਾ ਦਾ ਵਿਸ਼ਾ

Tuesday, Dec 03, 2024 - 05:26 AM (IST)

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 8ਵਾਂ ਦਿਨ, ਸਿਹਤ ਦਾ ਡਿੱਗਦਾ ਗ੍ਰਾਫ਼ ਬਣਿਆ ਚਿੰਤਾ ਦਾ ਵਿਸ਼ਾ

ਜੈਤੋ (ਰਘੂਨੰਦਨ ਪਰਾਸ਼ਰ) : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 146/96, ਸ਼ੂਗਰ 74, ਤਾਪਮਾਨ 96 ਅਤੇ ਪਲਸ 94 ਹੈ ਅਤੇ ਉਨ੍ਹਾਂ ਦਾ ਭਾਰ ਵੀ 8 ਕਿਲੋ ਦੇ ਕਰੀਬ ਘਟ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 3 ਦਸੰਬਰ ਨੂੰ ਹਰਿਆਣਾ ਤੋਂ ਕਿਸਾਨਾਂ ਦਾ ਵੱਡਾ ਜੱਥਾ ਖਨੌਰੀ ਬਾਰਡਰ 'ਤੇ ਪਹੁੰਚ ਕੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ​​ਕਰੇਗਾ।

ਖਨੌਰੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 8ਵਾਂ ਦਿਨ ਹੈ। ਮੋਰਚੇ ਵਿੱਚ ਸਟੇਟ ਬਾਡੀ ਲੀਡਰਸ਼ਿਪ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੇ ਉਪ ਰਾਸ਼ਟਰਪਤੀ ਮਾਣਯੋਗ ਜਗਦੀਪ ਧਨਖੜ ਜੀ ਨੇ ਇੱਕ ਪ੍ਰੋਗਰਾਮ ਵਿੱਚ ਕਿਹਾ ਸੀ ਕਿ ਜਦੋਂ ਕਿਸਾਨ ਭਾਈਚਾਰਾ ਪ੍ਰੇਸ਼ਾਨ ਹੁੰਦਾ ਹੈ ਤਾਂ ਸਾਨੂੰ ਨੀਂਦ ਕਿਵੇਂ ਆਉਂਦੀ ਹੈ ? ਕਿਸਾਨਾਂ ਦੀ ਭਲਾਈ ਤੋਂ ਬਿਨਾਂ 2047 ਤੱਕ ਵਿਕਸਤ ਭਾਰਤ ਬਣਾਉਣ ਦਾ ਸੁਪਨਾ ਅਧੂਰਾ ਹੀ ਰਹੇਗਾ। ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਉਪ ਰਾਸ਼ਟਰਪਤੀ ਦੇ ਦਰਵਾਜ਼ੇ ਕਿਸਾਨਾਂ ਲਈ 24 ਘੰਟੇ ਖੁੱਲ੍ਹੇ ਹਨ। 

PunjabKesari

ਇਹ ਵੀ ਪੜ੍ਹੋ- ਸ਼ਮਸ਼ਾਨਘਾਟ 'ਚ ਹੋਏ ਨੌਜਵਾਨ ਦੇ ਕਤਲ ਮਾਮਲੇ 'ਚ ਸਭ ਤੋਂ ਵੱਡਾ ਖੁਲਾਸਾ, 'ਤਾਏ' ਨੇ ਹੀ ਰਚਿਆ ਪੂਰਾ 'ਕਤਲਕਾਂਡ'

ਡੱਲੇਵਾਲ ਨੇ ਕਿਹਾ ਕਿ ਉਹ ਉਪ ਰਾਸ਼ਟਰਪਤੀ ਜੀ ਦੇ ਵਿਚਾਰਾਂ ਦਾ ਸਤਿਕਾਰ ਕਰਦੇ ਹਨ, ਪਰ ਜੇਕਰ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ ਤਾਂ ਉਹ ਸਰਕਾਰ ਨੂੰ ਆਦੇਸ਼ ਦੇਣ ਕਿ ਵੱਖ-ਵੱਖ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 2011 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਉਪਰ ਹੁੰਦੇ ਹੋਏ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਸਮੇਂ ਦੇ ਤਤਕਾਲੀ ਪ੍ਰਧਾਨ ਮੰਤਰੀ ਮਾਣਯੋਗ ਮਨਮੋਹਨ ਸਿੰਘ ਨੂੰ ਚਿੱਠੀ ਲਿਖ ਕੇ ਕਿਸਾਨਾਂ ਲਈ MSP ਦਾ ਗਾਰੰਟੀ ਕਾਨੂੰਨ ਬਣਾਉਣ ਲਈ ਕਿਹਾ ਸੀ। ਪਰ 2014 ਵਿੱਚ ਆਪ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੇ 2024 ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ। 

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 2018 ਵਿੱਚ ਅੰਦੋਲਨ ਤੋਂ ਬਾਅਦ ਤਤਕਾਲੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਕਿਹਾ ਸੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ 2 ਮਹੀਨਿਆਂ ਵਿੱਚ ਲਾਗੂ ਕਰਨਗੇ ਅਤੇ C2+50% ਫ਼ਾਰਮੂਲੇ ਅਨੁਸਾਰ ਕਿਸਾਨਾਂ ਨੂੰ MSP ਦਿੱਤੀ ਜਾਵੇਗੀ। ਪਰ 6 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦਾ ਵੀ ਵਾਅਦਾ ਅਧੂਰਾ ਹੀ ਹੈ। ਹਰਿਆਣਾ ਦੇ ਕਿਸਾਨ ਆਗੂ ਅਭਿਮੰਨਿਊ ਕੋਹਾੜ ਦੇ ਦਾਦਾ ਜੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਮੰਚ ’ਤੇ 2 ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 

ਇਹ ਵੀ ਪੜ੍ਹੋ- ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ 'ਗਾਇਬ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News