ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁਦਾ
Saturday, Oct 25, 2025 - 11:34 AM (IST)
ਅੰਮ੍ਰਿਤਸਰ (ਨੀਰਜ)- 2017 ਬੈਚ ਦੇ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡੀ. ਸੀ. ਦਲਵਿੰਦਰਜੀਤ ਸਿੰਘ ਪਹਿਲਾਂ ਗੁਰਦਾਸਪੁਰ ਦੇ ਡੀ. ਸੀ. ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨ੍ਹਾਂ ਨੂੰ ਅੰਮ੍ਰਿਤਸਰ ਪੁੱਜਣ ’ਤੇ ਜੀ ਆਇਆਂ ਕਿਹਾ। ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨ੍ਹਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਅਹੁਦਾ ਸੰਭਾਲਣ ਉਪਰੰਤ ਡੀ. ਸੀ. ਨੇ ਜ਼ਿਲਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖਰੀਦ ਅਤੇ ਜ਼ਿਲੇ ’ਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ: ਮਟਨ ਚਿਕਨ ਤੋਂ ਮਹਿੰਗੀਆਂ ਹੋਈਆਂ ਸਬਜ਼ੀਆਂ, ਵਿਗੜਿਆ ਰਸੋਈ ਦਾ ਬਜਟ, 120 ਰੁਪਏ ਕਿਲੋ ਹੋਈ...
ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾਵੇਗੀ। ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਜ਼ਿਲਾ ਪ੍ਰਸ਼ਾਸਨ ਕਿਸਾਨਾਂ ਨੂੰ ਇਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ, ਅਗਲੇ ਹਫ਼ਤੇ ਤੋਂ...
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਨਦੀਪ ਕੌਰ, ਐੱਸ. ਡੀ. ਐੱਮਜ਼ ਗੁਰਸਿਮਰਨਜੀਤ ਸਿੰਘ, ਮਨਕੰਵਲ ਸਿੰਘ ਚਾਹਲ, ਅਮਨਦੀਪ ਸਿੰਘ, ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਮੈਡਮ ਪਿਯੂਸ਼ਾ, ਜ਼ਿਲਾ ਮਾਲ ਅਫ਼ਸਰ ਨਵਕਿਰਤ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਸ਼ੇਰਜੰਗ ਸਿੰਘ ਹੁੰਦਲ, ਸਹਾਇਕ ਲੋਕ ਸੰਪਰਕ ਅਫ਼ਸਰ ਯੋਗੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜੀਜੇ-ਸਾਲੀ ਵਿਚ ਬਣ ਗਿਆ ਨਜਾਇਜ਼ ਰਿਸ਼ਤਾ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
