ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Monday, Mar 31, 2025 - 05:50 PM (IST)

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ (ਹਰਮਨ)- ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ 'ਤੇ ਸਭ ਤੋਂ ਪਹਿਲਾਂ ਪੰਜਾਬ ਪੁਲਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।  ਦੱਸਣਯੋਗ ਹੈ ਕਿ ਦਲਵਿੰਦਰਜੀਤ ਸਿੰਘ 2017 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਮੁੱਖ ਸਕੱਤਰ, ਪੰਜਾਬ ਦੇ ਓ.ਐੱਸ.ਡੀ. ਵਜੋਂ ਤਾਇਨਾਤ ਸਨ। ਇਸ ਤੋਂ ਇਲਾਵਾ ਉਹ ਕਈ ਜ਼ਿਲ੍ਹਿਆਂ ਵਿੱਚ ਵੀ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਸਰਕਾਰੀ ਕੰਮਾਂ-ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਗੁਰਦਾਸਪੁਰ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ੇ ਨਾਲ ਜੁੜੀ ਹਰ ਗਤੀਵਿਧੀ ਨੂੰ ਨਕੇਲ ਪਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨ ਹਿਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ।

ਇਹ ਵੀ ਪੜ੍ਹੋ- ਸ਼ਰਮਨਾਕ ਹੋਇਆ ਪੰਜਾਬ: ਕਲਯੁਗੀ ਪਿਓ ਨੇ ਆਪਣੀ ਮਾਸੂਮ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਿਸ਼ੇਸ਼ ਮੁਹਿੰਮ ਚਲਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਮੀਨੀ ਪੱਧਰ 'ਤੇ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜ਼ਿਲ੍ਹਾ ਗੁਰਦਾਸਪੁਰ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ।  ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਜ), ਸ. ਜਸਪਿੰਦਰ ਸਿੰਘ, ਆਈ.ਏ.ਐੱਸ., ਐੱਸ.ਡੀ.ਐੱਮ. ਦੀਨਾਨਗਰ, ਸ੍ਰੀ ਮਨਜੀਤ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ, ਸ੍ਰੀ ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਸ੍ਰੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਕਲਾਨੌਰ, ਸ੍ਰੀਮਤੀ ਵੀਰਪਾਲ ਕੌਰ ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ, ਸਹਾਇਕ ਕਮਿਸ਼ਨਰ (ਜਨਰਲ) ਆਦਿੱਤਿਯਾ ਗੁਪਤਾ ਸਮੇਤ ਹੋਰ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਮਾਤਾ-ਪਿਤਾ ਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News