ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ ਟੁੱਟਿਆ ਬੰਨ੍ਹ, ਫ਼ੌਜ ਨੇ ਸੰਭਾਲਿਆ ਮੋਰਚਾ

Tuesday, Jul 11, 2023 - 12:10 AM (IST)

ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ ਟੁੱਟਿਆ ਬੰਨ੍ਹ, ਫ਼ੌਜ ਨੇ ਸੰਭਾਲਿਆ ਮੋਰਚਾ

ਪਟਿਆਲਾ : ਪਟਿਆਲਾ ਜ਼ਿਲ੍ਹੇ ’ਚ ਹੜ੍ਹ ਦੀ ਸਥਿਤੀ ਗੰਭੀਰ ਬਣ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ’ਚ ਬੰਨ੍ਹ ਟੁੱਟਣ ਕਾਰਨ ਏਕਤਾ ਨਗਰ ਨੇੜੇ ਪਾਣੀ ਪਹੁੰਚ ਗਿਆ ਹੈ ਅਤੇ ਲੋਕਾਂ ਨੂੰ ਸ਼ਿਫ਼ਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਮੌਕੇ ’ਤੇ ਫ਼ੌਜ ਬੁਲਾ ਲਈ ਹੈ ਅਤੇ ਰੈਸਕਿਊ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ-ਹਰਿਆਣਾ ਸੰਪਰਕ ਖ਼ਤਰੇ ’ਚ, ਟੁੱਟਿਆ ਇਸ ਪੁਲ ਦਾ ਹਿੱਸਾ

PunjabKesari

ਬੇਸ਼ੱਕ ਫ਼ੌਜ ਬੰਨ੍ਹ ਨੂੰ ਠੀਕ ਕਰਨ ’ਚ ਜੁੱਟ ਗਈ ਹੈ ਪਰ ਆਉਣ ਵਾਲੇ ਸਮੇਂ ’ਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਇਸੇ ਤਰ੍ਹਾਂ ਪਟਿਆਲਾ ਦੇ ਰਿਸ਼ੀ ਨਗਰ ’ਚੋਂ ਵੀ ਫ਼ੌਜ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਪਹੁੰਚਾਇਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਭਾਖੜਾ ਤੇ ਪੌਂਗ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਸਮਰੱਥਾ ਤੋਂ ਬਹੁਤ ਹੇਠਾਂ ਹੈ ਪਾਣੀ ਦਾ ਪੱਧਰ

ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦੀ ਸਥਿਤੀ ਬੇਕਾਬੂ ਹੋਣ ਕਾਰਨ ਪ੍ਰਸ਼ਾਸਨ ਚਿੰਤਾ ’ਚ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਲੋਕ ਸੜਕਾਂ ’ਤੇ ਰਹਿਣ ਲਈ ਮਜਬੂਰ ਹਨ।


author

Manoj

Content Editor

Related News