ਜ਼ਮੀਨਾਂ ਤੇ ਫਸਲਾਂ ਦੇ ਖ਼ਰਾਬੇ ਦਾ ਮੁੱਦਾ ਵਿਧਾਨ ਸਭਾ ''ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਪ੍ਰਤਾਪ ਬਾਜਵਾ

Saturday, Sep 20, 2025 - 02:29 PM (IST)

ਜ਼ਮੀਨਾਂ ਤੇ ਫਸਲਾਂ ਦੇ ਖ਼ਰਾਬੇ ਦਾ ਮੁੱਦਾ ਵਿਧਾਨ ਸਭਾ ''ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਪ੍ਰਤਾਪ ਬਾਜਵਾ

ਗੁਰਦਾਸਪੁਰ (ਗੁਰਪ੍ਰੀਤ): ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪੂਰੇ ਭਾਰਤ ਵਿੱਚ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਪ੍ਰੋਗਰਾਮ ਤਹਿਤ ਬਲਾਕ ਕਾਂਗਰਸ ਕਮੇਟੀ ਧਾਰੀਵਾਲ ਵੱਲੋਂ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਭਰਤ ਸਿੰਘ ਸੋਲੰਕੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਪਹੁੰਚੇ।

ਇਹ ਵੀ ਪੜ੍ਹੋ- ਮਾਧੋਪੁਰ ਹੈੱਡ ਵਰਕਸ ਦੇ ਗੇਟ ਟੁੱਟਣ ਮਾਮਲੇ 'ਚ ਸਰਕਾਰ ਦੀ ਵੱਡੀ ਕਾਰਵਾਈ: 3 ਅਧਿਕਾਰੀ ਮੁਅੱਤਲ

ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਇਹ ਅਭਿਆਨ ਪਿੰਡ-ਪਿੰਡ ਅਤੇ ਘਰ-ਘਰ ਤੱਕ ਲਿਜਾਇਆ ਜਾਵੇਗਾ। ਰਾਹੁਲ ਗਾਂਧੀ ਦੀ ਬੀਤੀ ਫੇਰੀ ਬਾਰੇ ਉਹਨਾਂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਨੂੰ ਨਾਕਾਮ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਇੱਥੋਂ ਤੱਕ ਕਿ ਰਾਹੁਲ ਗਾਂਧੀ ਨੂੰ ਹੜ੍ਹ ਪੀੜਤਾਂ ਨਾਲ ਮਿਲਣ ਤੋਂ ਵੀ ਰੋਕਿਆ ਗਿਆ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।

ਇਹ ਵੀ ਪੜ੍ਹੋ-CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ

ਕਿਸਾਨਾਂ ਦੀ ਖਰਾਬ ਹੋਈਆਂ ਫਸਲਾਂ ਅਤੇ ਜ਼ਮੀਨਾਂ ਦੇ ਸਬੰਧ ਵਿੱਚ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਕਾਂਗਰਸ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਏਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੇ ਨਾਲ ਮਿਲ ਕੇ ਦਿਨ-ਰਾਤ ਇੱਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News