ਨਵਾਂ ਕਾਨੂੰਨ: ਵਿਦੇਸ਼ੀ ਧਰਤੀ ''ਤੇ ਭਾਰਤੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਵੀ ਅੱਤਵਾਦੀ
Tuesday, Jul 02, 2024 - 12:52 PM (IST)
ਸੰਗਰੂਰ: ਭਾਰਤ ਵਿਚ 1 ਜੁਲਾਈ ਤੋਂ ਨਵੇਂ ਕਾਨੂੰਨ ਲਾਗੂ ਹੋ ਗਏ ਹਨ। ਮੌਜੂਦਾ ਕਾਨੂੰਨ ਵਿਚ ਕੁਝ ਪੁਰਾਣੀਆਂ ਧਾਰਾਵਾਂ ਨੂੰ ਖ਼ਤਮ ਕੀਤਾ ਗਿਆ ਹੈ, ਕਈਆਂ ਵਿਚ ਸੋਧ ਹੋਈ ਹੈ ਤੇ ਕਈ ਨਵੀਆਂ ਧਾਰਾਵਾਂ ਜੋੜ ਕੇ ਭਾਰਤੀ ਨਿਆਂ ਸੰਹਿਤਾ ਲਾਗੂ ਕੀਤੀ ਗਈ ਹੈ। ਭਾਰਤੀ ਨਿਆਂ ਸੰਹਿਤਾ ਦੀ ਧਾਰਾ 113 ਵਿਚ ਅੱਤਵਾਦ ਨੂੰ ਵਿਸਥਾਰ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਹੁਣ ਦੇਸ਼ ਦੇ ਬਾਹਰ ਭਾਰਤ ਦੀ ਕਿਸੇ ਵੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਵੀ ਅੱਤਵਾਦੀ ਸਰਗਰਮੀ ਮੰਨਿਆ ਜਾਵੇਗਾ। ਨਵੇਂ ਕਾਨੂੰਨ ਮੁਤਾਬਕ ਹੁਣ ਵਿਦੇਸ਼ਾਂ ਵਿਚ ਹੋਏ ਹਮਲੇ ਨੂੰ ਵੀ ਅੱਤਵਾਦ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ। ਅੱਤਵਾਦ ਦੀ ਪਰਿਭਾਸ਼ਾ ਨੂੰ ਸੰਪ੍ਰਭੁਤਾ, ਅਖੰਡਤਾ ਤੇ ਸਮਾਜਿਕ ਵਿਵਸਥਾ ਅਤੇ ਆਰਥਿਕ ਸੁਰੱਖਿਆ ਨਾਲ ਵੀ ਜੋੜਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ
ਭਾਰਤ ਸਰਕਾਰ, ਸੂਬਾ ਸਰਕਾਰ ਜਾਂ ਕਿਸੇ ਵਿਦੇਸ਼ੀ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਵਿਅਕਤੀ ਨੂੰ ਅਗਵਾ ਕਰਨਾ ਜਾਂ ਉਸ ਨੂੰ ਹਿਰਾਸਤ ਵਿਚ ਰੱਖਣਾ ਵੀ ਅੱਤਵਾਦ ਮੰਨਿਆ ਜਾਵੇਗਾ। ਅੱਤਵਾਦੀ ਦੀ ਮਦਦ 'ਤੇ 5 ਸਾਲ ਤੋਂ ਲੈ ਕੇ ਉਮਰਕੈਦ ਤਕ ਸਜ਼ਾ ਹੋ ਸਕਦੀ ਹੈ। ਅੱਤਵਾਦੀ ਘਟਨਾ ਵਿਚ ਲੋਕਾਂ ਦੀ ਮੌਤ 'ਤੇ ਫਾਂਸੀ ਜਾਂ ਉਮਰਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਅੱਤਵਾਦੀ ਸਾਜ਼ਿਸ਼ ਰਚਨ ਤੋਂ ਲੈ ਕੇ ਅੱਤਵਾਦੀ ਸੰਗਠਨਾਂ ਨਾਲ ਜੁੜਣ 'ਤੇ ਉਮਰਕੈਦ ਤਕ ਦੀ ਸਜ਼ਾ ਅਤੇ ਜੁਰਮਾਨਾ ਹੋਵੇਗਾ। ਅੱਤਵਾਦੀ ਨੂੰ ਲੁਕਾਉਣ 'ਤੇ 3 ਸਾਲ ਤੋਂ ਲੈ ਕੇ ਉਮਰਕੈਦ ਦੀ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - STF ਪੰਜਾਬ ਵੱਲੋਂ 'ਨਸ਼ੇ ਵਾਲੀ ਫੈਕਟਰੀ' ਦਾ ਪਰਦਾਫਾਸ਼, ਜਾਣੋ ਕੀ-ਕੀ ਹੋਇਆ ਬਰਾਮਦ
ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਵਿਚ ਖ਼ਾਲਿਸਤਾਨ ਸਮਰਥਕਾਂ ਨੇ ਕੈਨੇਡਾ, ਯੂ.ਕੇ. ਸਮੇਤ ਹੋਰ ਦੇਸ਼ਾਂ ਵਿਚ ਭਾਰਤੀ ਦੂਤਾਵਾਸ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ। ਇਸੇ ਨੂੰ ਵੇਖਦਿਆਂ ਸਰਕਾਰ ਨੇ ਕਾਨੂੰਨ ਵਿਚ ਇਹ ਬਦਲਾਅ ਕੀਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8