ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ, ਜਥੇਦਾਰ ਨੂੰ ਨਹੀਂ ਜਾਰੀ ਕਰਨ ਦੇਵਾਂਗੇ ਸੰਦੇਸ਼

Saturday, May 31, 2025 - 05:49 PM (IST)

ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ, ਜਥੇਦਾਰ ਨੂੰ ਨਹੀਂ ਜਾਰੀ ਕਰਨ ਦੇਵਾਂਗੇ ਸੰਦੇਸ਼

ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ)- ਅੱਜ ਦਮਦਮੀ ਟਕਸਾਲ ਮਹਿਤਾ ਵੱਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਹ 6 ਜੂਨ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕੌਮ ਦੇ ਨਾਮ ਸੰਦੇਸ਼ ਜਾਰੀ ਨਹੀਂ ਕਰਨ ਦੇਣਗੇ। ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਰਬ ਪ੍ਰਵਾਣਿਤ ਨਹੀਂ ਹਨ। ਉਨ੍ਹਾਂ ਕਿਹਾ ਜੇਕਰ 6 ਜੂਨ ਨੂੰ ਉਹ ਕਿਸੇ ਤਰ੍ਹਾਂ ਦਾ ਸੰਦੇਸ਼ ਜਾਰੀ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ DRI ਦੀ ਵੱਡੀ ਕਾਰਵਾਈ, 41,400 ਅਮਰੀਕੀ ਡਾਲਰ ਸਮੇਤ ਯਾਤਰੀ ਕਾਬੂ

ਦੱਸਣਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ ਅਤੇ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥਿਆਰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹਨ। ਲਿਹਾਜ਼ਾ ਆਉਣ ਵਾਲੀ 6 ਜੂਨ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਹੋਣ ਵੱਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਹੁਣ ਦਮਦਮੀ ਟਕਸਾਲ ਨੇ ਜਥੇਦਾਰ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News