ਇਨਸਾਨੀਅਤ ਸ਼ਰਮਸਾਰ: ਦੋਮੋਰੀਆ ਪੁਲ ਨੇੜੇ ਰੇਲਵੇ ਲਾਈਨਾਂ ਕੋਲ ਸੁੱਟਿਆ ਕਰੀਬ 6 ਮਹੀਨਿਆਂ ਦਾ ਭਰੂਣ
Friday, Jan 08, 2021 - 11:45 AM (IST)
ਜਲੰਧਰ (ਗੁਲਸ਼ਨ)— ਦੋਮੋਰੀਆ ਪੁਲ ਦੇ ਉਪਰੋਂ ਰੇਲ ਲਾਈਨਾਂ ਦੇ ਕਿਨਾਰਿਓਂ ਇਕ ਭਰੂਣ ਮਿਲਣ ਨਾਲ ਸਨਸਨੀ ਫੈਲ ਗਈ। ਡਿਊਟੀ ’ਤੇ ਤਾਇਨਾਤ ਰੇਲ ਕਰਮਚਾਰੀਆਂ ਨੇ ਇਸ ਦੀ ਸੂਚਨਾ ਡਿਪਟੀ ਐੱਸ. ਐੱਸ. ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਜੀ. ਆਰ. ਪੀ. ਦੇ ਐੱਸ. ਐੱਚ. ਓ. ਧਰਮਿੰਦਰ ਕਲਿਆਣ, ਸਬ-ਇੰਸਪੈਕਟਰ ਸੁਖਦੇਵ ਸਿੰਘ ਸਮੇਤ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਭਰੂਣ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜਿਆ।
ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ
ਸੂਤਰਾਂ ਅਨੁਸਾਰ ਰੇਲਵੇ ਲਾਈਨਾਂ ਨੇੜਿਓਂ ਵੀਰਵਾਰ ਨੂੰ ਮਿਲਿਆ ਭਰੂਣ (ਲੜਕਾ) ਲਗਭਗ 5-6 ਮਹੀਨੇ ਦਾ ਸੀ। ਪੰਛੀਆਂ ਜਾਂ ਆਵਾਰਾ ਕੁੱਤਿਆਂ ਵੱਲੋਂ ਉਸ ਦਾ ਸਿਰ ਨੋਚਿਆ ਹੋਇਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਦਾ ਡੀ. ਐੱਨ. ਏ. ਟੈਸਟ ਕੀਤਾ ਜਾਵੇਗਾ। ਉਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ। ਥਾਣਾ ਜੀ. ਆਰ. ਪੀ. ਦੀ ਪੁਲਸ ਵੱਲੋਂ ਇਸ ਸਬੰਧੀ ਧਾਰਾ 318, 34 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰੂਪਨਗਰ: ਨਾਬਾਲਗ ਕੁੜੀ ਨਾਲ ਨੌਜਵਾਨ ਨੇ ਟੱਪੀਆਂ ਹੱਦਾਂ, ਕੀਤਾ ਗਰਭਵਤੀ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ