ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸ਼ਾਮ 7 ਤੋਂ ਰਾਤ 10 ਵਜੇ ਤੱਕ...

Sunday, Feb 02, 2025 - 07:34 AM (IST)

ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸ਼ਾਮ 7 ਤੋਂ ਰਾਤ 10 ਵਜੇ ਤੱਕ...

ਲੁਧਿਆਣਾ (ਸੰਨੀ) : ‘ਰੰਗੀਨ ਪਾਣੀ’ ਪੀ ਕੇ ਵਾਹਨ ਚਲਾਉਣ ਵਾਲੇ ਲੋਕ ਸਾਵਧਾਨ ਹੋ ਜਾਣ। ਬੀਤੇ ਜਨਵਰੀ ਮਹੀਨੇ ’ਚ ਹੀ ਟ੍ਰੈਫਿਕ ਪੁਲਸ ਵੱਲੋਂ ਅਜਿਹੇ 407 ਚਾਲਕਾਂ ਦੇ ਚਲਾਨ ਕੀਤੇ ਗਏ ਹਨ, ਜੋ ਡਰਾਈਵਿੰਗ ਦੌਰਾਨ ਸ਼ਰਾਬ ਦੇ ਨਸ਼ੇ ’ਚ ਧੁੱਤ ਸਨ। ਅਜਿਹੇ ਲੋਕਾਂ ਨੂੰ 5000 ਰੁਪਏ ਦਾ ਜੁਰਮਾਨਾ ਤਾਂ ਲੱਗੇਗਾ ਹੀ, ਨਾਲ ਹੀ ਡਰਾਈਵਿੰਗ ਲਾਇਸੈਂਸ ਵੀ 3 ਮਹੀਨਿਆਂ ਲਈ ਸਸਪੈਂਡ ਹੋਵੇਗਾ। ਹਾਲਾਂਕਿ ਟ੍ਰੈਫਿਕ ਪੁਲਸ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਡਰੰਕਨ ਡਰਾਈਵਿੰਗ ’ਤੇ ਨਕੇਲ ਕੱਸਣ ਲਈ ਕਾਰਵਾਈ ਕਰ ਰਹੀ ਹੈ ਪਰ ਜਨਵਰੀ ਮਹੀਨੇ ’ਚ ਰਿਕਾਰਡ ਤੋੜ ਚਲਾਨ ਕੀਤੇ ਗਏ ਹਨ। ਟ੍ਰੈਫਿਕ ਪੁਲਸ ਵਲੋਂ ਹਫ਼ਤੇ ’ਚ 3 ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਸ਼ਾਮ 7 ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ! ਜਾਣੋ ਹੁਣ ਕਿੰਨੀ ਮਿਲੇਗੀ
ਹਰ ਵਾਰ ਬਦਲ ਦਿੱਤੀ ਜਾਂਦੀ ਹੈ ਨਾਕਿਆਂ ਦੀ ਲੋਕੇਸ਼ਨ
ਟ੍ਰੈਫਿਕ ਪੁਲਸ ਵਲੋਂ ਹਰ ਵਾਰ ਨਾਕਿਆਂ ਦੀ ਲੋਕੇਸ਼ਨ ਬਦਲ ਦਿੱਤੀ ਜਾਂਦੀ ਹੈ, ਜਿਨ੍ਹਾਂ ਦੀ ਅਗਵਾਈ ਟ੍ਰੈਫਿਕ ਪੁਲਸ ਦੇ ਜ਼ੋਨ ਇੰਚਾਰਜ ਕਰ ਰਹੇ ਹਨ। ਟ੍ਰੈਫਿਕ ਪੁਲਸ ਵਲੋਂ ਜਿਨ੍ਹਾਂ ਪੁਆਇੰਟਾਂ ਨੂੰ ਸ਼ਰਾਬ ਦੇ ਨਾਕਿਆਂ ਲਈ ਚੁਣਿਆ ਗਿਆ ਹੈ, ਉਨ੍ਹਾਂ ’ਚ ਚੰਡੀਗੜ੍ਹ ਰੋਡ, ਸਮਰਾਲਾ ਚੌਕ, ਮਲਹਾਰ ਰੋਡ, ਜਲੰਧਰ ਬਾਈਪਾਸ, ਸਾਊਥ ਸਿਟੀ, ਇਸ਼ਮੀਤ ਚੌਕ ਢੰਡਾਰੀ, ਲੋਧੀ ਕਲੱਬ, ਜੀ. ਐੱਨ. ਈ. ਕਾਲਜ ਰੋਡ ਆਦਿ ਪ੍ਰਮੁੱਖ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਜੀ ਖ਼ਤਰੇ ਦੀ ਘੰਟੀ! ਚਿੰਤਾ ਭਰ ਖ਼ਬਰ ਆਈ ਸਾਹਮਣੇ
ਦਰਜਨਾਂ ਦੀ ਗਿਣਤੀ ’ਚ ਮੌਜੂਦ ਹਨ ਐਲਕੋਮੀਟਰ
ਟ੍ਰੈਫਿਕ ਪੁਲਸ ਦੀਆਂ ਵਿਸ਼ੇਸ਼ ਟੀਮਾਂ ਐਲਕੋਮੀਟਰ ਦੀ ਮਦਦ ਨਾਲ ਵਾਹਨ ਚਾਲਕਾਂ ਦਾ ਐਲਕੋਹਲ ਟੈਸਟ ਕਰਦੀਆਂ ਹਨ ਅਤੇ ਟੈਸਟ ਪਾਜ਼ੇਟਿਵ ਆਉਣ ’ਤੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਜਾ ਰਹੇ ਹਨ। ਪੁਲਸ ਕੋਲ ਦਰਜਨਾਂ ਦੀ ਗਿਣਤੀ ’ਚ ਐਲਕੋਮੀਟਰ ਮੁਹੱਈਆ ਹਨ।
ਸ਼ਰਾਬ ਜਾਂ ਕੋਈ ਹੋਰ ਨਸ਼ਾ ਕਰ ਕੇ ਨਾ ਚਲਾਉਣ ਵਾਹਨ : ਏ. ਸੀ. ਪੀ. ਸਿੱਧੂ
ਏ. ਸੀ. ਪੀ. ਟ੍ਰੈਫਿਕ ਗੁਰਪ੍ਰੀਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਲੋਕ ਨਿਯਮਾਂ ਮੁਤਾਬਕ ਹੀ ਆਪਣੇ ਵਾਹਨ ਚਲਾਉਣ। ਉਨ੍ਹਾਂ ਕਿਹਾ ਕਿ ਸ਼ਰਾਬ ਜਾਂ ਕੋਈ ਹੋਰ ਨਸ਼ਾ ਕਰ ਕੇ ਡਰਾਈਵਿੰਗ ਕਰਨ ਨਾਲ ਚਾਲਕ ਦਾ ਵਾਹਨ ’ਤੇ ਕੰਟਰੋਲ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਦੀ ਇਹ ਕਾਰਵਾਈ ਆਉਣ ਵਾਲੇ ਦਿਨਾਂ ’ਚ ਵੀ ਲਗਾਤਾਰ ਜਾਰੀ ਰਹੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News