ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ
Thursday, Jan 23, 2025 - 10:52 AM (IST)
ਚੰਡੀਗੜ੍ਹ : ਪੰਜਾਬ 'ਚ ਵਾਹਨ ਚਾਲਕਾਂ ਲਈ ਬੇਹੱਦ ਅਹਿਮ ਖ਼ਬਰ ਹੈ। ਦਰਅਸਲ ਹੁਣ ਜੇਕਰ ਤੁਸੀਂ ਵਾਹਨ ਚਲਾਉਂਦੇ ਹੋਏ ਮੋਬਾਇਲ 'ਤੇ ਗੱਲ ਕਰਦੇ ਫੜ੍ਹੇ ਗਏ ਤਾਂ ਤੁਹਾਡਾ 5 ਹਜ਼ਾਰ ਰੁਪਏ ਦਾ ਚਾਲਾਨ ਹੋ ਸਕਦਾ ਹੈ। ਸਰਕਾਰ ਦਾ ਮੰਨਣਾ ਹੈ ਕਿ ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ 'ਤੇ ਗੱਲ ਕਰਨ ਕਾਰਨ ਹਮੇਸ਼ਾ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਭੁੱਲ ਕੇ ਵੀ ਵਾਹਨ ਚਾਲਕ ਡਰਾਈਵ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ। ਹੁਣ ਚਾਲਾਨ ਵੀ ਸਿੱਧਾ ਆਨਲਾਈਨ ਕੀਤੇ ਜਾ ਰਹੇ ਹਨ। ਜੇਕਰ ਆਨਲਾਈਨ ਚਾਲਾਨ ਸਮੇਂ ਸਿਰ ਨਹੀਂ ਭਰਿਆ ਜਾਂਦਾ ਤਾਂ ਹੋਰ ਵੀ ਜੁਰਮਾਨਾ ਲੱਗੇਗਾ। ਜੇਕਰ ਦੂਜੀ ਵਾਰ ਚਾਲਾਨ ਜਾਰੀ ਕੀਤਾ ਜਾਂਦਾ ਹੈ ਤਾਂ 500 ਰੁਪਏ ਵਾਧੂ ਦੇਣੇ ਪੈਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਨਾਲ ਗੜ੍ਹੇ ਪੈਣ ਦਾ ਅਲਰਟ! 19 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਗਣਤੰਤਰ ਦਿਹਾੜੇ ਕਾਰਨ ਥਾਂ-ਥਾਂ ਲੱਗੇ ਨਾਕੇ
ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਇਸ ਸਮੇਂ ਪੂਰਾ ਪੰਜਾਬ ਹਾਈ ਅਲਰਟ 'ਤੇ ਹੈ ਅਤੇ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਨਾਕੇਬੰਦੀ ਥਾਂ-ਥਾਂ 'ਤੇ ਕੀਤੀ ਗਈ ਹੈ। ਇਸ ਨਾਕੇਬੰਦੀ ਦੌਰਾਨ ਪੁਲਸ ਵਲੋਂ ਵਾਹਨਾਂ ਦੇ ਦਸਤਾਵੇਜ਼ਾਂ ਤੋਂ ਲੈ ਕੇ ਗੱਡੀਆਂ ਤੱਕ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਦੇਖਿਆ ਗਿਆ ਸ਼ੇਰ! ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਹਾਲ ਹੀ ਵਿਚ ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬ ਭਰ 'ਚ ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਦਿਨ-ਰਾਤ ਪੈਟਰੋਲਿੰਗ ਅਤੇ ਚੈਕਿੰਗ ਕਰਨ ਦੇ ਹੁਕਮ ਦਿੱਤੇ ਸਨ ਤਾਂ ਕਿ ਅਪਰਾਧਿਕ ਅਕਸ ਵਾਲੇ ਲੋਕ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8