ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
Thursday, Aug 14, 2025 - 03:09 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਪੰਜਾਬ ਵਿਚ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਸੀ। ਦੇਰ ਰਾਤ ਤੋਂ ਸ਼ੁਰੂ ਹੋਈ ਮੋਹਲੇਧਾਰ ਬਾਰਿਸ਼ ਲਗਾਤਾਰ ਜਾਰੀ ਹੈ, ਜਿਸ ਕਾਰਨ ਬਾਰਿਸ਼ ਦੇ ਚਲਦਿਆਂ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਦੱਸਣਯੋਗ ਹੈ ਕਿ ਲਗਾਤਾਰ ਹੋਈ ਬਾਰਿਸ਼ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਹਨ। ਇਸ ਦੇ ਨਾਲ ਹਰੀ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੁਕਾਨ 'ਤੇ ਬੈਠੇ ਵਿਅਕਤੀ ਨੂੰ ਗੋਲ਼ੀਆਂ ਨਾਲ ਭੁੰਨਿਆ
ਉਧਰ ਦੂਜੇ ਪਾਸੇ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਨੇੜਲੇ ਕਈ ਪਿੰਡਾਂ ਨੂੰ ਆਪਣੀ ਚਪੇਟ 'ਚ ਲੈ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਆ ਸਥਾਨਾਂ 'ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਦੂਜੇ ਪਾਸੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲ ਨਾਲ ਮਿਲ ਕੇ ਜਿੱਥੇ ਪ੍ਰਭਾਵਿਤ ਇਲਾਕਿਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜਾਂ ਵਿੱਚ ਫਸੇ ਹੋਏ ਲੋਕਾਂ ਦਾ ਰੈਸਕਿਊ ਕਰਕੇ ਉਨ੍ਹਾਂ ਨੂੰ ਸੁਰੱਖਿਤ ਸਥਾਨਾਂ 'ਤੇ ਪਹੁੰਚਾਉਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਭਲਕੇ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਵਿਧਾਇਕ ਜਸਵੀਰ ਰਾਜਾ, ਡੀ. ਸੀ. ਹੋਸ਼ਿਆਰਪੁਰ ਆਸ਼ਿਕਾ ਜੈਨ ਟਾਂਡਾ ਦੇ ਹੜ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ
ਉਥੇ ਹੀ ਹੁਸ਼ਿਆਰਪੁਰ ਵਿੱਚ ਭਾਰੀ ਬਰਸਾਤ ਦੇ ਚਲਦਿਆਂ ਅਤੇ ਪੌਂਗ ਡੈਮ ਚੋਂ ਬਿਆਸ ਦਰਿਆ ਵਿੱਚ ਪਾਣੀ ਛੱਡੇ ਜਾਣ ਦੀ ਸੂਰਤ ਵਿੱਚ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ, ਡੀ. ਸੀ. ਹੁਸ਼ਿਆਰਪੁਰ ਆਸ਼ਿਕਾ ਜੈਨ, ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਜਸਵੀਰ ਸਿੰਘ ਰਾਜਾ, ਡੀ.ਸੀ ਹੁਸ਼ਿਆਰਪੁਰ ਆਸ਼ਕਾ ਜੈਨ ਅਤੇ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਕਈ ਪਿੰਡ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ। ਭਾਰੀ ਬਰਸਾਤ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਵੱਲੋਂ ਅੱਜ 14 ਅਤੇ ਕੱਲ੍ਹ 15 ਅਗਸਤ ਦੇ ਦਿਨ ਭਾਰੀ ਬਾਰਿਸ਼ ਦੀ ਚਿਤਵਨੀ ਦਿੱਤੀ ਗਈ ਹੈ, ਜਿਸ ਕਾਰਨ ਆਜ਼ਾਦੀ ਦਿਵਸ ਦੇ ਹੋਣ ਵਾਲੇ ਸਮਾਗਮਾਂ ਤੇ ਵੀ ਅਸਰ ਪੈ ਸਕਦਾ ਹੈ। ਦੂਸਰੇ ਪਾਸੇ ਭਾਰੀ ਬਰਸਾਤ ਹੋਣ ਕਾਰਨ ਵੱਖ-ਵੱਖ ਚੋਆਂ ਵਿੱਚ ਵੀ ਪਾਣੀ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e