ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਬਿਆਸ ਦਰਿਆ ''ਚ..., BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ

Monday, Mar 23, 2026 - 07:46 PM (IST)

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਬਿਆਸ ਦਰਿਆ ''ਚ..., BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਤਲਵਾੜਾ (ਜੋਸ਼ੀ)- ਬਿਆਸ ਦਰਿਆ ਦੇ ਕੰਢੇ ਵੱਸਦੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲ ਸਰੋਤ ਵਿਭਾਗ ਦੇ ਤਲਵਾੜਾ ਕੈਨਾਲ ਡਿਵੀਜ਼ਨ ਵੱਲੋਂ ਇਕ ਅਹਿਮ ਐਡਵਾਈਜ਼ਰੀ ਜਾਰੀ ਕਰਦਿਆਂ ਬਿਆਸ ਦਰਿਆ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਮੁਕੇਰੀਆਂ ਹਾਈਡਲ ਚੈਨਲ ਦੀ ਵੱਡੇ ਪੱਧਰ 'ਤੇ ਮੁਰੰਮਤ ਕਾਰਨ 23 ਮਾਰਚ ਤੋਂ 24 ਅਪ੍ਰੈਲ ਤੱਕ ਨਹਿਰ ਦੀ ਬੰਦੀ ਦਾ ਐਲਾਨ ਕੀਤਾ ਗਿਆ ਹੈ। ਕਾਰਜਕਾਰੀ ਇੰਜੀਨੀਅਰ ਵੱਲੋਂ ਜਾਰੀ ਪੱਤਰ ਅਨੁਸਾਰ ਨਹਿਰ ਦੀ ਮੁਰੰਮਤ ਦੌਰਾਨ ਮੁਕੇਰੀਆਂ ਹਾਈਡਲ ਚੈਨਲ ਵਿੱਚ ਪਾਣੀ ਦੀ ਨਿਕਾਸੀ ਸੀਮਤ ਰਹੇਗੀ। ਇਸ ਦੇ ਸਿੱਟੇ ਵਜੋਂ ਪੌਂਗ ਡੈਮ ਪਾਵਰ ਹਾਊਸਾਂ ਤੋਂ ਨਿਕਲਣ ਵਾਲਾ ਸਾਰਾ ਪਾਣੀ ਸ਼ਾਹ ਨਹਿਰ ਬੈਰਾਜ ਰਾਹੀਂ ਸਿੱਧਾ ਮੁੱਖ ਬਿਆਸ ਦਰਿਆ ਵਿੱਚ ਮੋੜ ਦਿੱਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ

ਖ਼ਾਸ ਕਰਕੇ ਬਿਜਲੀ ਉਤਪਾਦਨ ਦੇ ਵੱਧ ਸਮੇਂ ਦੌਰਾਨ ਦਰਿਆ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਸਕਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਬੀ. ਬੀ. ਐੱਮ. ਬੀ. ਵੱਲੋਂ ਜਾਰੀ ਕੀਤੀ ਗਈ ਚਿਤਾਵਨੀ ਤਹਿਤ ਡੀ. ਸੀ. ਕਾਂਗੜਾ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਨੂੰ ਹੁਕਮ ਜਾਰੀ ਕੀਤੇ ਹਨ ਕਿ ਦਰਿਆ ਦੇ ਨੇੜਲੇ ਪਿੰਡਾਂ ਵਿੱਚ ਮੁਨਾਦੀ ਕਰਵਾਈ ਜਾਵੇ ਅਤੇ ਲੋਕਾਂ ਨੂੰ ਸੁਚੇਤ ਕੀਤਾ ਜਾਵੇ। 

PunjabKesari

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ ਵੱਡਾ ਕਾਰਾ

ਕਿਸੇ ਵੀ ਵਿਅਕਤੀ ਜਾਂ ਪਸ਼ੂਆਂ ਨੂੰ ਦਰਿਆ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਜਾਣ ਦੀ ਆਗਿਆ ਨਾ ਦਿੱਤੀ ਜਾਵੇ। ਹਿਮਾਚਲ ਪ੍ਰਦੇਸ਼ ਦੇ ਸਿਵਲ, ਸਿੰਚਾਈ ਅਤੇ ਹੜ੍ਹ ਰੋਕੂ ਵਿਭਾਗਾਂ ਨੂੰ ਵੀ ਤਿਆਰ ਰਹਿਣ ਲਈ ਸੂਚਿਤ ਕਰ ਦਿੱਤਾ ਗਿਆ ਹੈ । ਉਨ੍ਹਾਂ ਬਿਆਸ ਦਰਿਆ  ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਗਲੇ ਇੱਕ ਮਹੀਨੇ ਤੱਕ ਦਰਿਆ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ:  DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੀਤੀ CBI ਜਾਂਚ ਦੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News